ਸ੍ਰੀਨਗਰ, 25 ਦਸੰਬਰ
ਜੰਮੂ ਕਸ਼ਮੀਰ ਦੇ ਸ਼ੋਪੀਆਂ ਤੇ ਪੁਲਵਾਮਾ ’ਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਦੋ ਮੁਕਾਬਲਿਆਂ ’ਚ ਚਾਰ ਅਤਿਵਾਦੀ ਹਲਾਕ ਹੋ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਗੁਪਤ ਸੂਚਨਾ ਮਿਲਣ ’ਤੇ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ’ਚ ਸ਼ੋਪੀਆਂ ਦੇ ਚੌਗਾਮ ਇਲਾਕੇ ’ਚ ਤਲਾਸ਼ੀ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀ ਚਲਾ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ’ਚ ਦੋ ਅਤਿਵਾਦੀ ਮਾਰੇ ਗਏ ਹਨ। ਮਾਰੇ ਗਏ ਅਤਿਵਾਦੀਆਂ ਦੀ ਸ਼ਨਾਖਤ ਬਾਂਦੀਪੋਰਾ ਦੇ ਸਜਾਦ ਅਹਿਮਦ ਚੱਕ ਅਤੇ ਪੁਲਵਾਮਾ ਦੇ ਰਾਜਾ ਬਾਸਿਤ ਯਾਕੂਬ ਵਜੋਂ ਹੋਈ ਹੈ। ਪੁਲਵਾਮਾ ਦੇ ਤਰਾਲ ਇਲਾਕੇ ’ਚ ਵੀ ਦੋ ਅਤਿਵਾਦੀ ਹਲਾਕ ਹੋ ਗਏ ਹਨ। -ਪੀਟੀਆਈ