ਸ੍ਰੀਨਗਰ, 11 ਅਪਰੈਲ
ਜੰਮੂ-ਕਸ਼ਮੀਰ ਵਿਚ ਦੋ ਥਾਵਾਂ ’ਤੇ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲਿਆਂ ਵਿੱਚ ਚਾਰ ਅਤਿਵਾਦੀ ਮਾਰੇ ਗਏ। ਇਨ੍ਹਾਂ ਵਿੱਚ ਅਨੰਤਨਾਗ ਜ਼ਿਲ੍ਹੇ ਵਿਚ ਫੌਜੀ ਦੀ ਹੱਤਿਆ ਵਿਚ ਸ਼ਾਮਲ ਅਤਿਵਾਦੀ ਵੀ ਸ਼ਾਮਲ ਹਨ। ਪੁਲੀਸ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਸ਼ੋਪੀਆਂ ਅਤੇ ਅਨੰਤਨਾਗ ਜ਼ਿਲ੍ਹਿਆਂ ਵਿੱਚ ਸ਼ੁਰੂ ਹੋਏ ਮੁਕਾਬਲੇ ਵਿੱਚ ਮਾਰੇ ਗਏ ਅਤਿਵਾਦੀਆਂ ਦੀ ਗਿਣਤੀ ਪੰਜ ਹੋ ਗਈ ਹੈ। ਇਕ ਅਤਿਵਾਦੀ ਸ਼ਨਿਚਰਵਾਰ ਦੇਰ ਰਾਤ ਮਾਰਿਆ ਗਿਆ ਸੀ।