ਸਮਸਤੀਪੁਰ/ਪਟਨਾ, 6 ਨਵੰਬਰ
ਬਿਹਾਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਹੋਰ ਵਿਅਕਤੀਆਂ ਦੀ ਮੌਤ ਹੋ ਗਈ। ਦੀਵਾਲੀ ਮਗਰੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 40 ਹੋ ਗਈ ਹੈ। ਤਾਜ਼ਾ ਮੌਤਾਂ ਸਮਸਤੀਪੁਰ ਜ਼ਿਲ੍ਹੇ ਵਿੱਚ ਹੋਈਆਂ ਹਨ ਜਦੋਂ ਕਿ ਗੋਪਾਲਗੰਜ ਤੇ ਪੱਛਮੀ ਚੰਪਾਰਨ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਨੇ 33 ਵਿਅਕਤੀਆਂ ਦੀ ਜਾਨ ਲੈ ਲਈ। ਸਮਸਤੀਪੁਰ ਦੇ ਪੁਲੀਸ ਸੁਪਰਡੈਂਟ ਮਾਨਵਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਚਾਰੋਂ ਮ੍ਰਿਤਕਾਂ ਵਿੱੱਚ ਫੌਜੀ ਜਵਾਨ ਤੇ ਬੀਐੱਸਐੱਫ ਮੁਲਾਜ਼ਮ ਵੀ ਸ਼ਾਮਲ ਹਨ ਜਦੋਂ ਕਿ ਦੋ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ। -ਪੀਟੀਆਈ