ਮਨੀਪੁਰ ਵਿੱਚੋਂ 10 ਦਹਿਸ਼ਤਗਰਦ ਗ੍ਰਿਫ਼ਤਾਰ
10 militants arrested in Manipur ਸੁਰੱਖਿਆ ਬਲਾਂ ਨੇ ਮਨੀਪੁਰ ਦੇ ਥੌਬਲ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਤੋਂ ਵੱਖ-ਵੱਖ ਪਾਬੰਦੀਸ਼ੁਦਾ ਸੰਗਠਨਾਂ ਨਾਲ ਸਬੰਧਤ ਦਸ ਦਹਿਸ਼ਤਗਰਦਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਪੁਲੀਸ ਅਧਿਕਾਰੀਆਂ ਨੇ ਸਾਂਝੀ ਕਰਦਿਆਂ ਕਿਹਾ ਕਿ ਇਹ ਗ੍ਰਿਫਤਾਰੀਆਂ ਸ਼ੁੱਕਰਵਾਰ...
Advertisement
10 militants arrested in Manipur ਸੁਰੱਖਿਆ ਬਲਾਂ ਨੇ ਮਨੀਪੁਰ ਦੇ ਥੌਬਲ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਤੋਂ ਵੱਖ-ਵੱਖ ਪਾਬੰਦੀਸ਼ੁਦਾ ਸੰਗਠਨਾਂ ਨਾਲ ਸਬੰਧਤ ਦਸ ਦਹਿਸ਼ਤਗਰਦਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਪੁਲੀਸ ਅਧਿਕਾਰੀਆਂ ਨੇ ਸਾਂਝੀ ਕਰਦਿਆਂ ਕਿਹਾ ਕਿ ਇਹ ਗ੍ਰਿਫਤਾਰੀਆਂ ਸ਼ੁੱਕਰਵਾਰ ਰਾਤ ਤੇ ਅੱਜ ਕੀਤੀਆਂ ਗਈਆਂ।
Advertisement
ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪਾਬੰਦੀਸ਼ੁਦਾ ਕਾਂਗਲੀਪਾਕ ਕਮਿਊਨਿਸਟ ਪਾਰਟੀ (ਅਪੁਨਬਾ) ਦੀ ਇੱਕ ਔਰਤ ਮੈਂਬਰ ਸਣੇ ਦੋ ਸਰਗਰਮ ਕਾਡਰ ਮੈਂਬਰਾਂ ਨੂੰ ਥੌਬਲ ਵਾਂਗਖੇਮ ਤੋਂ ਕਾਬੂ ਕੀਤਾ ਗਿਆ ਜਦੋਂ ਕਿ ਪੀਪਲਜ਼ ਲਿਬਰੇਸ਼ਨ ਆਰਮੀ ਦੇ ਮੈਂਬਰ ਨੂੰ ਇੰਫਾਲ ਪੱਛਮੀ ਦੇ ਨਿੰਗੋਂਬਮ ਤੋਂ ਗ੍ਰਿਫਤਾਰ ਕੀਤਾ ਗਿਆ। ਸੁਰੱਖਿਆ ਬਲਾਂ ਨੇ ਇੰਫਾਲ ਪੱਛਮੀ ਦੇ ਨੌਰੇਮਥੋਂਗ ਤੋਂ ਕੇਸੀਪੀ (ਪੀਡਬਲਿਊਜੀ) ਦੇ ਇੱਕ ਮੈਂਬਰ ਨੂੰ ਵੀ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਛੇ ਹੋਰਾਂ ਨੂੰ ਕਾਬੂ ਕੀਤਾ ਗਿਆ। ਪੀ.ਟੀ.ਆਈ
Advertisement