ਗੁਹਾਟੀ: ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਇੱਥੇ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਭਾਰਤ ਦੀ ਪੂੰਜੀ ਹੈ, ਜਿਸ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਧਨਖੜ ਨੇ ਕਿਹਾ ਕਿ ਇਸ ਤੋਂ ਕਿਸੇ ਵੀ ਤਰ੍ਹਾਂ ਭਟਕਣਾ ਦੇਸ਼ ਦੀ ਪ੍ਰਭੂਸੱਤਾ ਅਤੇ ਸਮਾਨਤਾ ਨਾਲ ‘ਸਮਝੌਤਾ’ ਕਰਨ ਦੇ ਬਰਾਬਰ ਹੋਵੇਗਾ। ਇੱਥੇ ‘ਲੋਕਮੰਥਨ 2022’ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ‘ਸੂਡੋ-ਬੁੱਧੀਜੀਵੀਆਂ’ ਦੀ ਗਿਣਤੀ ਵਧ ਰਹੀ ਹੈ, ਜਿਸ ਨੂੰ ਘਟਾਉਣ ਦੀ ਲੋੜ ਹੈ। ਉਨ੍ਹਾਂ ਕਿਹਾ, ‘‘ਭਾਰਤ ’ਚ ਪ੍ਰਗਟਾਵੇ ਦੀ ਆਜ਼ਾਦੀ ’ਤੇ ਕੋਈ ਗੱਲਬਾਤ ਨਹੀਂ ਹੋ ਸਕਦੀ। ਅਸੀਂ ਇਸ ’ਤੇ ਕਦੇ ਵੀ ਸਮਝੌਤਾ ਨਹੀਂ ਕਰ ਸਕਦੇ। ਜੇ ਅਸੀਂ ਕਦੇ ਇਸ ਤੋਂ ਭਟਕ ਗਏ ਤਾਂ ਸਾਨੂੰ ਆਪਣੇ ਦੇਸ਼ ਦੀ ਪ੍ਰਭੂਸੱਤਾ ਅਤੇ ਸਮਾਨਤਾ ਨਾਲ ਸਮਝੌਤਾ ਕਰਨਾ ਪਵੇਗਾ।’’ ਇਸ ਦੇ ਨਾਲ ਹੀ ਉਨ੍ਹਾਂ ਨਿਰਾਸ਼ਾ ਜ਼ਾਹਰ ਕੀਤੀ ਕਿ ਅੱਜਕੱਲ੍ਹ ਵਿਧਾਨ ਸਭਾ ਵਿੱਚ ਮੁੱਦਿਆਂ ਦੀ ਜਗ੍ਹਾ ਸੜਕਾਂ ’ਤੇ ਚਰਚਾ ਹੁੰਦੀ ਹੈ। -ਪੀਟੀਆਈ