ਨਵੀਂ ਦਿੱਲੀ, 9 ਜਨਵਰੀ
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕਿਹਾ ਕਿ ਨੀਟ-ਪੀਜੀ ਕਾਊਂਸਲਿੰਗ 12 ਜਨਵਰੀ ਤੋਂ ਸ਼ੁਰੂ ਹੋਵੇਗੀ। ਮਾਂਡਵੀਆ ਨੇ ਟਵੀਟ ਕੀਤਾ, ‘‘ਰੈਜ਼ੀਡੈਂਟ ਡਾਕਟਰਾਂ ਨੂੰ ਸਿਹਤ ਮੰਤਰਾਲੇ ਵੱਲੋਂ ਦਿੱਤੇ ਗਏ ਭਰੋਸੇ ਅਨੁਸਾਰ, ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਮੈਡੀਕਲ ਕਾਊਂਸਲਿੰਗ ਕਮੇਟੀ ਵੱਲੋਂ ਨੀਟ-ਪੀਜੀ ਕਾਊਂਸਲਿੰਗ 12 ਜਨਵਰੀ 2022 ਤੋਂ ਸ਼ੁਰੂ ਕੀਤੀ ਜਾ ਰਹੀ ਹੈ।’’ -ਪੀਟੀਆਈ