ਨਵੀਂ ਦਿੱਲੀ, 13 ਮਾਰਚ
ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਾਉਣ ਲਈ ਸੈਂਕੜੇ ਨੌਜਵਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਅਜਿਹੇ ਹੀ ਮਹਾਨ ਇਨਕਲਾਬੀ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਇਸ ਦਾ ਬਦਲਾ ਲੈਣ ਦੀ ਸਹੁੰ ਖਾਧੀ ਸੀ। ਬਦਲਾ ਲੈਣ ਲਈ ਉਹ ਲੰਡਨ ਗਿਆ ਤੇ ਉਥੇ ਜਾ ਕੇ ਪੰਜਾਬ ਦੇ ਤੱਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਕੀਤੀ। ਆਜ਼ਾਦੀ ਦੇ ਇਸ ਦੀਵਾਨੇ ਤੇ ਭਾਰਤ ਦੇ ਮਹਾਨ ਸਪੂਤ ਨੇ 13 ਮਾਰਚ 1940 ਵਿੱਚ ਮਾਸੂਮ ਲੋਕਾਂ ’ਤੇ ਗੋਲੀ ਚਲਾਉਣ ਦਾ ਹੁਕਮ ਦੇਣ ਵਾਲੇ ਓਡਵਾਇਰ ਨੂੰ ਮੌਤ ਦੇ ਘਾਟ ਉਤਾਰਿਆ ਸੀ। ।