ਨਵੀਂ ਦਿੱਲੀ, 16 ਨਵੰਬਰ
ਭਾਰਤ ਅਤੇ ਵਿਦੇਸ਼ਾਂ ਵਿੱਚ ਮੁਸਲਿਮ ਨੌਜਵਾਨਾਂ ਨੂੰ ਦਹਿਸ਼ਤੀ ਕਾਰਵਾਈਆਂ ਲਈ ਪ੍ਰੇਰਿਤ ਕਰਨ ਦੇ ਦੋਸ਼ੀ ਜ਼ਾਕਿਰ ਨਾਇਕ ਦੁਆਰਾ ਸਥਾਪਤ ਇਸਲਾਮਿਕ ਰਿਸਰਚ ਫਾਊਂਡੇਸ਼ਨ (ਆਈਆਰਐੱਫ) ਉੱਤੇ ਲਗਾਈ ਗਈ ਪਾਬੰਦੀ ਨੂੰ ਕੇਂਦਰ ਨੇ ਪੰਜ ਸਾਲ ਲਈ ਵਧਾ ਦਿੱਤਾ ਹੈ। ਨਾਇਕ, ਜਿਸ ਦਾ ਜਨਮ ਮੁੰਬਈ ਵਿੱਚ ਹੋਇਆ ਸੀ ਪਰ 2016 ਦੇ ਢਾਕਾ ਬੰਬ ਧਮਾਕੇ ਦੇ ਮੱਦੇਨਜ਼ਰ ਭਾਰਤ ਤੋਂ ਭੱਜ ਗਿਆ ਸੀ ਤੇ ਇਸ ਵੇਲੇ ਮਲੇਸ਼ੀਆ ਵਿੱਚ ਰਹਿ ਰਿਹਾ ਹੈ। ਦੇਰ ਰਾਤ ਨੋਟੀਫਿਕੇਸ਼ਨ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਆਈਆਰਐੱਫ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ, ਜੋ ਦੇਸ਼ ਦੀ ਸੁਰੱਖਿਆ ਲਈ ਘਾਤਕ ਹਨ।