ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 26 ਮਾਰਚ
ਸੰਯੁਕਤ ਕਿਸਾਨ ਮੋਰਚਾ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੇ ਦਿੱਤੇ ਸੱਦੇ ਦੌਰਾਨ ਇਥੇ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ’ਤੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਕਿਹਾ। ਬਾਰਡਰਾਂ ਨਾਲ ਲੱਗਦੀਆਂ ਸਾਰੀਆਂ ਸੜਕਾਂ ’ਤੇ ਮੁਕੰਮਲ ਬੰਦ ਹੈ। ਵੱਖ ਵੱਖ ਨੇਤਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਜਗਤ ਨੂੰ ਖੁਸ਼ ਕਰਨ ਲਈ ਕਿਸਾਨਾਂ ਘਸਿਆਰੇ ਬਣਾਉਣ ’ਤੇ ਤੁਲੀ ਹੋਈ ਪਰ ਦੇਸ਼ ਦੀ ਜਨਤਾ ਕਿਸਾਨਾਂ ਨਾਲ ਹੈ ਤੇ ਉਹ ਅਜਿਹਾ ਨਹੀਂ ਹੋਣ ਦੇਵੇਗੀ।