ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 12 ਸਤੰਬਰ
ਇਥੇ ਫਰਨੀਚਰ ਦੇ ਇਕ ਸ਼ੋਅਰੂਮ ਨੂੰ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਕਰਤਾਰਪੁਰ ਤੋਂ ਇਲਾਵਾ ਜਲੰਧਰ ਅਤੇ ਕਪੂਰਥਲਾ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ’ਤੇ ਕਾਬੂ ਪਾਇਆ। ਫਰਨੀਚਰ ਕਾਰੋਬਾਰੀ ਕਮਲਜੀਤ ਸਿੰਘ ਨੇ ਦੱਸਿਆ ਕਿ ਅੱਗੇ ਸ਼ਾਰਟ ਸਰਕਟ ਕਾਰਨ ਲੱਗੀ ਜਾਪਦੀ ਹੈ ਕਿ ਕਿਉਂਕਿ ਬੀਤੇ ਦਿਨ ਤੋਂ ਬਿਜਲੀ ਦੀ ਸਪਲਾਈ ਦੀ ਸਮੱਸਿਆ ਆ ਰਹੀ ਸੀ। ਫਾਇਰ ਬ੍ਰਿਗੇਡ ਕਰਤਾਰਪੁਰ ਦੇ ਅਫਸਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਲਈ ਅਮਲੇ ਨੇ ਸ਼ੋਅਰੂਮ ਦੀ ਪਿਛਲੀ ਕੰਧ ਤੋੜ ਕੇ ਅੱਗ ’ਤੇ ਕਾਬੂ ਪਾਇਆ।