ਨਵੀਂ ਦਿੱਲੀ: ਦੇਸ਼ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਵੇਰਕਾ ਨੇ ਪ੍ਰਤੀ ਲਿਟਰ ਦੋ ਰੁਪਏ ਦਾ ਵਾਧਾ ਕੀਤਾ ਹੈ। ਗੋਲਡ ਕੈਟਾਗਰੀ ਦਾ ਭਾਅ 6 ਫੀਸਦੀ ਵਾਧੇ ਨਾਲ 63 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਇਸੇ ਤਰ੍ਹਾਂ ਅਮੁੂਲ ਅਤੇ ਮਦਰ ਡੇਅਰੀ ਨੇ ਵੀ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਅਮੂਲ ਅਤੇ ਮਦਰ ਡੇਅਰੀ ਨੇ ਆਪਣੇ ਵੱਖ-ਵੱਖ ਉਤਪਾਦਾਂ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ ਭਲਕ ਤੋਂ ਲਾਗੂ ਹੋ ਜਾਣਗੀਆਂ। -ਪੀਟੀਆਈ