ਨਵੀਂ ਦਿੱਲੀ, 30 ਸਤੰਬਰ
ਜੀ23 ਦੇ ਵੱਖ ਵੱਖ ਕਾਂਗਰਸੀ ਆਗੂਆਂ ਨੇ ਪਾਰਟੀ ਦੇ ਸੀਨੀਅਰ ਆਗੂ ਕਪਿਲ ਸਿੱਬਲ ਦੇ ਘਰ ਦੇ ਬਾਹਰ ਕੀਤੇ ਗਏ ਕਥਿਤ ਹਮਲੇ ਦੀ ਆਲੋਚਨਾ ਕੀਤੀ ਹੈ ਅਤੇ ਇਸ ਨੂੰ ਗੁੰਡਾਗਰਦੀ ਕਰਾਰ ਦਿੱਤਾ ਹੈ। ਸੀਨੀਅਰ ਆਗੂਆਂ ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ, ਭੁਪਿੰਦਰ ਸਿੰਘ ਹੁੱਡਾ ਤੇ ਰਾਜ ਬੱਬਰ ਨੇ ਕਪਿਲ ਸਿੱਬਲ ਦੀ ਪਿੱਠ ਉੱਤੇ ਆਉਂਦਿਆਂ ਪਾਰਟੀ ਹਾਈ ਕਮਾਂਡ ਤੋਂ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਬਲ ਦੇ ਘਰ ਉੱਤੇ ਹੋਏ ਕਥਿਤ ਹਮਲੇ ਦੀ ਆਲੋਚਨਾ ਕੀਤੀ ਹੈ। -ਪੀਟੀਆਈ