DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਰੰਧਾਵਾ ਲਈ ਇਨਸਾਫ਼ ਦੀ ਮੰਗ: ਵਿਦੇਸ਼ਾਂ ਵਿੱਚ ਭਖਿਆ ਰੋਸ

ਕੈਨੇਡਾ, ਅਮਰੀਕਾ ਅਤੇ ਆਸਟਰੇਲੀਆ ਦੇ ਪੰਜਾਬੀ ਭਾਈਚਾਰੇ ਨੇ ਇੱਕਜੁੱਟ ਹੋ ਕੇ ਦੋਸ਼ੀਆਂ ਲਈ ਮੰਗੀ ਸਖ਼ਤ ਸਜ਼ਾ

  • fb
  • twitter
  • whatsapp
  • whatsapp
featured-img featured-img
ਪੀਏਯੂ ਅਲੂਮਨੀ ਐਸੋਸੀਏਸ਼ਨ, ਖਾਲਸਾ ਕਾਲਜ ਅਲੂਮਨੀ, ਜੀਐਨਈ ਅਲੂਮਨੀ ਨੇ ਬਰੈਂਪਟਨ ਵਿਖੇ ਡਾ: ਗਗਨਦੀਪ ਰੰਧਾਵਾ ਨੂੰ ਮੋਮਬੱਤੀ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ।
Advertisement

ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਡਾਕਟਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਨੇ ਹੁਣ ਕੌਮਾਂਤਰੀ ਪੱਧਰ ’ਤੇ ਤੂਲ ਫੜ ਲਿਆ ਹੈ। ਕੈਨੇਡਾ, ਅਮਰੀਕਾ ਅਤੇ ਆਸਟਰੇਲੀਆ ਵਿੱਚ ਵਸਦੇ ਪੰਜਾਬੀ ਭਾਈਚਾਰੇ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਕੈਂਡਲ ਮਾਰਚ ਅਤੇ ਸੋਗ ਸਭਾਵਾਂ ਕੀਤੀਆਂ ਜਾ ਰਹੀਆਂ ਹਨ। ਸਰੀ ਦੇ ਐਂਪਾਇਰ ਬੈਂਕੁਏਟ ਹਾਲ ਵਿੱਚ ਹੋਏ ਇੱਕ ਵੱਡੇ ਸਮਾਗਮ ਵਿੱਚ ਸਾਂਸਦ ਸੁਖ ਧਾਲੀਵਾਲ ਅਤੇ ਰਣਦੀਪ ਸਰਾਏ ਸਮੇਤ ਕਈ ਉੱਘੀਆਂ ਹਸਤੀਆਂ ਨੇ ਸ਼ਿਰਕਤ ਕੀਤੀ।

ਖਾਲਸਾ ਕਾਲਜ ਅੰਮ੍ਰਿਤਸਰ ਅਤੇ ਪੀ.ਏ.ਯੂ. (PAU) ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਬਰੈਂਪਟਨ ਸਿਟੀ ਹਾਲ ਅਤੇ ਹੋਰਨਾਂ ਥਾਵਾਂ ’ਤੇ ਕੀਤੇ ਗਏ ਪ੍ਰਦਰਸ਼ਨਾਂ ਦੌਰਾਨ ਡਾ. ਰੰਧਾਵਾ ਨੂੰ ਇੱਕ ਇਮਾਨਦਾਰ ਅਫ਼ਸਰ ਵਜੋਂ ਯਾਦ ਕੀਤਾ ਗਿਆ ਅਤੇ ਪੰਜਾਬ ਦੇ ਰਾਜਪਾਲ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਮੰਗ ਪੱਤਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।

Advertisement

Advertisement

ਇਸ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਨਿੱਜੀ ਸਹਾਇਕ ’ਤੇ ਡਾ. ਰੰਧਾਵਾ ਨਾਲ ਕੁੱਟਮਾਰ ਅਤੇ ਜ਼ਲੀਲ ਕਰਨ ਦੇ ਗੰਭੀਰ ਦੋਸ਼ ਲੱਗੇ ਹਨ, ਜਿਸ ਕਾਰਨ ਉਨ੍ਹਾਂ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਭਾਰੀ ਜਨਤਕ ਅਤੇ ਸਿਆਸੀ ਦਬਾਅ ਦੇ ਚੱਲਦਿਆਂ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂਕਿ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਪੀ.ਏ. ਦਿਲਬਾਗ ਸਿੰਘ ਅਜੇ ਵੀ ਪੁਲੀਸ ਦੀ ਗ੍ਰਿਫਤ ਤੋਂ ਬਾਹਰ ਹਨ।

ਆਸਟਰੇਲੀਆ ਦੇ ਬ੍ਰਿਸਬੇਨ ਸਿੱਖ ਟੈਂਪਲ ਵਿਖੇ ਹੋਏ ਇਕੱਠ ਵਿੱਚ ਵੀ ਪਰਵਾਸੀ ਭਾਰਤੀਆਂ ਨੇ ਸਪੱਸ਼ਟ ਕੀਤਾ ਕਿ ਉਹ ਇਨਸਾਫ਼ ਮਿਲਣ ਤੱਕ ਚੁੱਪ ਨਹੀਂ ਬੈਠਣਗੇ। ਪੀੜਤ ਪਰਿਵਾਰ ਦੇ ਹੱਕ ਵਿੱਚ ਉੱਠੀ ਇਹ ਗਲੋਬਲ ਲਹਿਰ ਹੁਣ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਲਈ ਜਵਾਬਦੇਹੀ ਦਾ ਵੱਡਾ ਸਬੱਬ ਬਣ ਗਈ ਹੈ।

Advertisement
×