ਮੈਨਪੁਰੀ (ਉੱਤਰ ਪ੍ਰਦੇਸ਼): ਪੁਲੀਸ ਨੇ ਉੱਤਰ ਪ੍ਰਦੇਸ਼ ਦੇ ਮੈਨਪੁਰੀ ਇਲਾਕੇ ਵਿੱਚ ਇੱਕ ਨਾਬਾਲਗ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਦੀ ਹੈ, ਜਦੋਂ ਛੇ ਵਿਅਕਤੀ ਇੱਕ 12 ਸਾਲਾ ਲੜਕੀ ਨੂੰ ਅਗਵਾ ਕਰਕੇ ਖੇਤਾਂ ਵਿੱਚ ਲੈ ਗਏ, ਜਿੱਥੇ ਉਨ੍ਹਾਂ ਉਸ ਨਾਲ ਜਬਰ-ਜਨਾਹ ਕੀਤਾ। ਉਨ੍ਹਾਂ ਦੱਸਿਆ ਕਿ ਘਟਨਾ ਵੇਲੇ ਲੜਕੀ ਘਰ ਵਿੱਚ ਇਕੱਲੀ ਸੀ। ਪੁਲੀਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਛੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਤੇ ਪੋਕਸੋ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸਰਕਲ ਅਫਸਰ ਚੰਦਰਕੇਸ਼ ਸਿੰਘ ਨੇ ਦੱਸਿਆ ਕਿ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। -ਪੀਟੀਆਈ