ਮੇਦਿਨੀਨਗਰ (ਝਾਰਖੰਡ): ਝਾਰਖੰਡ ਦੇ ਪਲਾਮੂ ਜ਼ਿਲ੍ਹੇ ਵਿੱਚ ਛੇ ਜਣਿਆਂ ਵੱਲੋਂ 22 ਵਰ੍ਹਿਆਂ ਦੀ ਇਕ ਤਿੰਨ ਮਹੀਨਿਆਂ ਦੀ ਗਰਭਵਤੀ ਔਰਤ ਨਾਲ ਉਸ ਦੇ ਪਤੀ ਸਾਹਮਣੇ ਕਥਿਤ ਤੌਰ ’ਤੇ ਸਮੂਹਿਕ ਜਬਰ-ਜਨਾਹ ਕੀਤਾ ਗਿਆ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਲਾਮੂ ਦੇ ਐੱਸਪੀ ਚੰਦਨ ਕੁਮਾਰ ਸਿਨਹਾ ਨੇ ਦੱਸਿਆ ਕਿ ਇਹ ਘਟਨਾ ਸਤਬਰਵਾ ਥਾਣੇ ਅਧੀਨ ਪੈਂਦੇ ਇਲਾਕੇ ਵਿੱਚ ਬਕੋਰੀਆ ਭਾਲੁਆਹੀ ਘਾਟੀ ਨੇੜੇ ਵਾਪਰੀ। ਜਬਰ-ਜਨਾਹ ਦੀ ਇਹ ਘਟਨਾ ਸ਼ਨਿਚਰਵਾਰ ਨੂੰ ਵਾਪਰੀ ਦੱਸੀ ਜਾ ਰਹੀ ਹੈ। -ਪੀਟੀਆਈ