ਨਵੀਂ ਦਿੱਲੀ, 23 ਜੁਲਾਈ
ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਕਮਰੇ ਵਿੱਚ ਦੋ ਰੇਲਵੇ ਮੁਲਾਜ਼ਮਾਂ ਵੱਲੋਂ ਔਰਤ ਨਾਲ ਕਥਿਤ ਤੌਰ ‘ਤੇ ਸਮੂਹਿਕ ਬਲਾਤਕਾਰ ਕੀਤਾ ਗਿਆ। ਰੇਲਵੇ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਸ ਦੇ ਬਿਜਲੀ ਵਿਭਾਗ ਦੇ ਚਾਰ ਕਰਮਚਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਰੇਲਵੇ ਮੁਤਾਬਕ ਸ਼ੁੱਕਰਵਾਰ ਨੂੰ ਪਲੇਟਫਾਰਮ ਨੰਬਰ 8-9 ‘ਤੇ ਮਿਲੀ ਔਰਤ ਨੇ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਨੂੰ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਰੇਲਵੇ ਸੁਰੱਖਿਆ ਬਲ (ਆਰਪੀਐੱਫ) ਨੂੰ ਸੂਚਿਤ ਕੀਤਾ।