ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 7 ਅਗਸਤ
ਜੰਮੂ ਕਸ਼ਮੀਰ ਦੇ ਸਾਬਕਾ ਉਪ ਰਾਜਪਾਲ ਨੂੰ ਦੇਸ਼ ਦਾ ਨਵਾਂ ਕੰਪਟਰੋਲਰ ਅਤੇ ਆਡੀਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਦੋ ਦਿਨ ਪਹਿਲਾਂ ਜੰਮੂ ਕਸ਼ਮੀਰ ਦੇ ਉਪਰਾਜਪਾਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੀ ਥਾਂ ’ਤੇ ਮਨੋਜ ਸਿਨਹਾ ਨੂੰ ਜੰਮੂ ਕਸ਼ਮੀਰ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਕੰਪਟਰੋਲਰ ਅਤੇ ਆਡੀਟਰ ਜਨਰਲ ਦਾ ਅਹੁਦਾ ਇਸ ਹਫ਼ਤੇ ਖਾਲੀ ਹੋਣ ਦੀ ਉਮੀਦ ਹੈ ਕਿਉਂਕਿ ਰਾਜੀਵ ਮਹਿਰਿਸ਼ੀ 65 ਵਰ੍ਹਿਆਂ ਦੇ ਹੋ ਗਏ ਹਨ। ਕੰਪਟਰੋਲਰ ਅਤੇ ਆਡੀਟਰ ਜਨਰਲ ਦਾ ਅਹੁਦਾ ਸੰਵਿਧਾਨਕ ਹੈ, ਇਸ ਲਈ ਇਸ ਨੂੰ ਖਾਲੀ ਨਹੀਂ ਰੱਖਿਆ ਜਾ ਸਕਦਾ। ਸੂਤਰਾਂ ਅਨੁਸਾਰ ਰਾਜੀਵ ਮਹਿਰਿਸ਼ੀ 8 ਅਗਸਤ ਨੂੰ 65 ਵਰ੍ਹਿਆਂ ਦੇ ਹੋ ਰਹੇ ਹਨ, ਜਿਸ ਕਾਰਨ ਸਰਕਾਰ ਨੂੰ ਉਨ੍ਹਾਂ ਦਾ ਬਦਲ ਤਲਾਸ਼ਣ ਦੀ ਜਲਦੀ ਸੀ।