ਨਵੀਂ ਦਿੱਲੀ: ਭਾਰਤ ਦੀ ਅਰਥਵਿਵਸਥਾ ਮੌਜੂਦਾ ਵਿੱਤੀ ਵਰ੍ਹੇ ਦੀ ਤੀਜੀ ਤਿਮਾਹੀ ਵਿਚ ਮੁੜ ਲੀਹ ’ਤੇ ਪਰਤ ਚੁੱਕੀ ਹੈ। ਕੌਮੀ ਅੰਕੜਾ ਦਫ਼ਤਰ ਵੱਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਮੌਜੂਦਾ ਵਿੱਤੀ ਵਰ੍ਹੇ ਦੀਆਂ ਪਹਿਲੀਆਂ ਦੋ ਤਿਮਾਹੀਆਂ ਵਿੱਚ ਸੁੰਗੜਨ ਤੋਂ ਬਾਅਦ ਖੇਤੀਬਾੜੀ, ਸੇਵਾ ਤੇ ਨਿਰਮਾਣ ਖੇਤਰਾਂ ਦੇ ਬਿਹਤਰ ਪ੍ਰਦਰਸ਼ਨ ਕਾਰਨ ਅਕਤੂਬਰ ਤੋਂ ਦਸੰਬਰ ਮਹੀਨੇ ਤੱਕ ਦੀ ਤੀਜੀ ਤਿਮਾਹੀ ਵਿੱਚ ਕੁੱਲ ਘਰੇਲੂ ਉਤਪਾਦ (ਜੀਡੀਪੀ) ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ 0.4 ਫ਼ੀਸਦ ਵਧਿਆ ਹੈ। -ਪੀਟੀਆਈ