DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gen-Z ਅਤੇ Gen-Alpha ਕਰ ਰਹੇ ਨੇ ਸਰਕਾਰੀ ਜਬਰ ਦਾ ਸਾਹਮਣਾ: BSP Supremo Mayawati

ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਅੱਜ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਮੁਫਤ ਦੀਆਂ ਸੁਗਾਤਾਂ ਅਤੇ ਲੁਭਾਵਣੇ ਵਾਅਦਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ...

  • fb
  • twitter
  • whatsapp
  • whatsapp
Advertisement

ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਅੱਜ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਮੁਫਤ ਦੀਆਂ ਸੁਗਾਤਾਂ ਅਤੇ ਲੁਭਾਵਣੇ ਵਾਅਦਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਇਸ ਧੋਖੇ ਅਤੇ ਵਿਸ਼ਵਾਸਘਾਤ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਜੈੱਨ-ਜ਼ੀ ਅਤੇ ਜੈੱਨ-ਅਲਫਾ ਪੀੜ੍ਹੀਆਂ ਦੇ ਨੌਜਵਾਨ ਲੋਕ-ਵਿਰੋਧੀ ਨੀਤੀਆਂ ਵਿਰੁੱਧ ਲਗਾਤਾਰ ਆਵਾਜ਼ ਉਠਾ ਰਹੇ ਹਨ ਅਤੇ ਪੁਲੀਸ ਕੇਸਾਂ ਸਣੇ ਸਰਕਾਰੀ ਜਬਰ ਦਾ ਸਾਹਮਣਾ ਕਰ ਰਹੇ ਹਨ। ਲਖਨਊ ਵਿੱਚ ਬਸਪਾ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ, ਮਾਇਆਵਤੀ ਨੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਤੋਂ ਬਾਅਦ ਆਗਾਮੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਿਸ ਵਿੱਚ ਪਾਰਟੀ ਉਮੀਦਵਾਰਾਂ ਦੀ ਚੋਣ ਅਤੇ ਪੋਲਿੰਗ ਬੂਥ ਪੱਧਰ ਤੱਕ ਸੰਗਠਨਾਤਮਕ ਕਮੇਟੀਆਂ ਦੀ ਪੁਨਰਗਠਨ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਕਿਹਾ, ‘‘ਚੋਣਾਂ ਤੋਂ ਪਹਿਲਾਂ ਮੁਫਤ ਦੀਆਂ ਸੁਗਾਤਾਂ ਅਤੇ ਨਿੱਜੀ ਲਾਭ ਦੇਣ ਵਾਲੇ ਤਰ੍ਹਾਂ-ਤਰ੍ਹਾਂ ਦੇ ਲੁਭਾਵਣੇ ਵਾਅਦਿਆਂ ਤੇ ਐਲਾਨਾਂ ਰਾਹੀਂ ਵੋਟਰਾਂ ਨੂੰ ਗਲਤ ਤਰੀਕੇ ਨਾਲ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਸਰਕਾਰਾਂ ਬਣਨ ਤੋਂ ਬਾਅਦ, ਪੂਰੇ ਦੇਸ਼ ਵਿੱਚ ਲੋਕ ਵਾਅਦਿਆਂ ਨਾਲ ਵਾਰ-ਵਾਰ ਵਿਸ਼ਵਾਸਘਾਤ ਹੁੰਦਾ ਦੇਖ ਰਹੇ ਹਨ।’’

Advertisement
Advertisement
×