ਨਵੀਂ ਦਿੱਲੀ, 10 ਸਤੰਬਰ
ਸੈਨਾ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਨੇ ਸ਼ੁੱਕਰਵਾਰ ਨੂੰ ਪੱਛਮੀ ਕਮਾਂਡ ਦੇ ਪੰਚਕੂਲਾ ’ਚ ਹੈੱਡ ਕੁਆਰਟਰ ਚੰਡੀਮੰਦਰ ਦਾ ਦੌਰਾ ਕੀਤਾ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵੱਖ-ਵੱਖ ਅਪਰੇਸ਼ਨਲ ਤਿਆਰੀਆਂ ਤੇ ਸਿਖਲਾਈ ਸਬੰਧੀ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਰੱਖਿਆ ਮੰਤਰਾਲੇ ਵੱਲੋਂ ਜਾਰੀ ਬਿਆਨ ’ਚ ਦੱਸਿਆ ਗਿਆ ਹੈ ਕਿ ਦੌਰੇ ਮੌਕੇ ਸ੍ਰੀ ਨਰਵਾਣੇ ਨੇ ਪੱਛਮੀ ਕਮਾਂਡ ਦੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਵੱਲੋਂ ਦੇਸ਼ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਫ਼ੌਜ ਦੇ ਅਮੀਰ ਸੱਭਿਆਰਚਾਰ ਅਤੇ ਨੈਤਿਕ ਮੁੱਲਾਂ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। -ਪੀਟੀਆਈ