ਘੋਰ ਕਲਯੁੱਗ: ਕਰਨਾਟਕ ’ਚ ਪੁੱਤ ਨੇ ਮਾਂ ਨਾਲ ਕੀਤਾ ਜਬਰ ਜਨਾਹ, ਮੁਲਜ਼ਮ ਗ੍ਰਿਫ਼ਤਾਰ, ਮਾਂ ਹਸਪਤਾਲ ’ਚ

ਘੋਰ ਕਲਯੁੱਗ: ਕਰਨਾਟਕ ’ਚ ਪੁੱਤ ਨੇ ਮਾਂ ਨਾਲ ਕੀਤਾ ਜਬਰ ਜਨਾਹ, ਮੁਲਜ਼ਮ ਗ੍ਰਿਫ਼ਤਾਰ, ਮਾਂ ਹਸਪਤਾਲ ’ਚ

ਕੰਨੜ (ਕਰਨਾਟਕ), 15 ਜਨਵਰੀ

ਕਰਨਾਟਕ ਦੇ ਦੱਖਣ ਕੰਨੜ ਜ਼ਿਲ੍ਹੇ ਦੇ ਪੁਤੂਰ ਤਾਲੁਕ ਦੇ ਕੇਦਾਂਬੜੀ ਪਿੰਡ ਵਿੱਚ ਪੁੱਤ ਨੇ ਮਾਂ ਨਾਲ ਬਲਾਤਕਾਰ ਕੀਤਾ। ਪੁਲੀਸ ਨੇ ਦੱਸਿਆ ਕਿ ਮਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਬੇਟੇ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਪੁਲੀਸ ਮੁਤਾਬਕ ਮੁਲਜ਼ਮ ਵੱਲੋਂ ਜਿਨਸੀ ਸ਼ੋਸ਼ਣ ਕਰਨ ਤੋਂ ਬਾਅਦ ਪੀੜਤ ਮਾਂ ਬਿਮਾਰ ਹੋ ਗਈ ਅਤੇ ਉਸ ਨੂੰ ਪੁਤੁਰ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। 58 ਸਾਲਾ ਮਾਂ ਨੇ ਥਾਣੇ 'ਚ ਬਲਾਤਕਾਰ ਦੀ ਸ਼ਿਕਾਇਤ ਦਰਜ ਕਰਵਾਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 362 (2) (ਐਨ) ਅਤੇ 506 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਮਾਂ ਅਤੇ ਮੁਲਜ਼ਮ ਇੱਕੋ ਘਰ ਵਿੱਚ ਰਹਿੰਦੇ ਸਨ। ਇਹ ਘਟਨਾ 12 ਜਨਵਰੀ ਦੀ ਹੈ। ਮੁਲਜ਼ਮ ਆਪਣੇ ਕਮਰੇ 'ਚ ਸੌਂ ਗਿਆ ਤੇ ਤੜਕੇ 3 ਵਜੇ ਜਾਗਿਆ ਅਤੇ ਆਪਣੀ ਮਾਂ ਦੇ ਕਮਰੇ 'ਚ ਜਾ ਕੇ ਜਬਰ ਜਨਾਹ ਕੀਤਾ। ਮਾਂ ਨੇ ਜਦੋਂ ਵਿਰੋਧ ਕੀਤਾ ਅਤੇ ਰੌਲਾ ਪਾਇਆ ਤਾਂ ਮੁਲਜ਼ਮ ਨੇ ਉਸ ਦਾ ਮੂੰਹ ਕੱਪੜੇ ਨਾਲ ਬੰਨ੍ਹ ਦਿੱਤਾ। ਉਸ ਨੇ ਉਸ ਨੂੰ ਧਮਕੀ ਵੀ ਦਿੱਤੀ ਕਿ ਜੇ ਉਸ ਨੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਮੁਲਜ਼ਮ ਨੇ ਅਗਲੀ ਸਵੇਰ ਉਸ ਦਾ ਫਿਰ ਜਿਨਸੀ ਸ਼ੋਸ਼ਣ ਕੀਤਾ। ਫਿਲਹਾਲ ਮਾਂ ਦਾ ਸਰਕਾਰੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਮੁਲਜ਼ਮ ਸ਼ਾਦੀਸ਼ੁਦਾ ਹੈ ਅਤੇ ਉਸ ਦੀ ਪਤਨੀ ਆਪਣੇ ਪੇਕੇ ਘਰ ਰਹਿ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਦਿੱਲੀ ਵਿਚ ਹਨੇਰੀ ਚੱਲਣ ਤੋਂ ਬਾਅਦ ਭਾਰੀ ਮੀਂਹ; ਰਾਜਸਥਾਨ, ਬਿਹਾਰ ਸਣੇ ...

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਘੱਟੋ ਘੱਟ ਤਾਪਮਾਨ 17.2 ਡਿਗਰੀ ’ਤੇ ਪੁੱਜਿਆ; ਦਹਾਕਿਆਂ ਦਾ ਰਿਕਾਰਡ ਟੁੱ...

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਸਮਾਜਵਾਦੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਗਈ ਸੀ ਨਾਅਰੇਬਾਜ਼ੀ

ਸ਼ਹਿਰ

View All