ਜੰਮੂ-ਕਸ਼ਮੀਰ: ਗੁਲਾਮ ਨਬੀ ਆਜ਼ਾਦ ਵੱਲੋਂ ਆਪਣੀ ਸਿਆਸੀ ਪਾਰਟੀ ਦਾ ਐਲਾਨ; ਡੈਮੋਕ੍ਰੈਟਿਕ ਆਜ਼ਾਦ ਪਾਰਟੀ’ ਨਾਮ ਰੱਖਿਆ : The Tribune India

ਜੰਮੂ-ਕਸ਼ਮੀਰ: ਗੁਲਾਮ ਨਬੀ ਆਜ਼ਾਦ ਵੱਲੋਂ ਆਪਣੀ ਸਿਆਸੀ ਪਾਰਟੀ ਦਾ ਐਲਾਨ; ਡੈਮੋਕ੍ਰੈਟਿਕ ਆਜ਼ਾਦ ਪਾਰਟੀ’ ਨਾਮ ਰੱਖਿਆ

ਜੰਮੂ-ਕਸ਼ਮੀਰ: ਗੁਲਾਮ ਨਬੀ ਆਜ਼ਾਦ ਵੱਲੋਂ ਆਪਣੀ ਸਿਆਸੀ ਪਾਰਟੀ ਦਾ ਐਲਾਨ; ਡੈਮੋਕ੍ਰੈਟਿਕ ਆਜ਼ਾਦ ਪਾਰਟੀ’ ਨਾਮ ਰੱਖਿਆ

ਗੁਲਾਮ ਨਬੀ ਆਜ਼ਾਦ ਆਪਣੀ ‘ਡੈਮੋਕ੍ਰੈਟਿਕ ਆਜ਼ਾਦ’ ਪਾਰਟੀ ਦਾ ਐਲਾਨ ਕਰਦੇ ਹੋਏ। -ਫੋਟੋ: ਟ੍ਰਿਬਿਊਨ

ਟ੍ਰਿਬਿਊਨ ਨਿਊਜ਼ ਸਰਵਿਸ

ਜੰਮੂ-ਕਸ਼ਮੀਰ, 26 ਸਤੰਬਰ

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਤੋਂ ਨਾਤਾ ਤੋੜਨ ਦੇ ਇੱਕ ਮਹੀਨੇ ਬਾਅਦ ਅੱਜ ਆਪਣੇ ਨਵੀਂ ਸਿਆਸੀ ਸੰਗਠਨ ‘ਡੈਮੋਕ੍ਰੈਟਿਕ ਆਜ਼ਾਦ ਪਾਰਟੀ’ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਧਰਮ ਨਿਰਪੱਖ, ਲੋਕਤਾਂਤਰਿਕ ਰਹੇਗੀ ਅਤੇ ਕਿਸੇ ਵੀ ਪ੍ਰਭਾਵ ਤੋਂ ਆਜ਼ਾਦ ਹੋਵੇਗੀ। ਆਜ਼ਾਦ ਨੇ ਜੰਮੂ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਨਾਮ ਦਾ ਐਲਾਨ ਕਰਦਿਆਂ ਪਾਰਟੀ ਦਾ ਝੰਡਾ ਵੀ ਲਾਂਚ ਕੀਤਾ ਜਿਸ ਵਿੱਚ ਪੀਲਾ, ਸਫੈਦ ਅਤੇ ਨੀਲਾ ਤਿੰਨ ਰੰਗ ਹਨ। ਦੱਸਣਯੋਗ ਹੈ ਕਿ ਆਜ਼ਾਦ ਨੇ ਕਾਂਗਰਸ ਛੱਡਣ ਮਗਰੋਂ ਜੰਮੂ ਵਿੱਚ ਆਪਣੀ ਪਹਿਲੀ ਰੈਲੀ ਦੌਰਾਨ ਆਪਣੀ ਰਾਜਨੀਤਕ ਪਾਰਟੀ ਬਣਾਉਣ ਐਲਾਨ ਕੀਤਾ ਸੀ ਜਿਹੜੀ ਪੂਰੀ ਤਰ੍ਹਾਂ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਰਾਜ ਦੇ ਦਰਜੇ ਦੀ ਬਹਾਲੀ ’ਤੇ ਧਿਆਨ ਕੇਂਦਰਤ ਕਰੇਗੀ। ਉਨ੍ਹਾਂ ਕਿਹਾ ਸੀ ਕਿ ਜੰਮੂ-ਕਸ਼ਮੀਰ ਦੇ ਲੋਕ ਪਾਰਟੀ ਦਾ ਨਾਮ ਅਤੇ ਝੰਡਾ ਤੈਅ ਕਰਨਗੇ। ਗੁਲਾਮ ਨਬੀ ਆਜ਼ਾਦ 2005 ਤੋਂ 2008 ਤੱਕ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਰਹੇ ਹਨ। ਸੋਨੀਆ ਗਾਂਧੀ ਨੇ ਭੇਜੇ ਅਸਤੀਫ਼ੇ ਵਿੱਚ ਆਜ਼ਾਦ ਨੇ ਪਿਛਲੇ ਲਗਭਗ 9 ਸਾਲਾਂ ਵਿੱਚ ਪਾਰਟੀ ਨੂੰ ਚਲਾਉਣ ਦੇ ਤਰੀਕੇ ਨੂੰ ਲੈ ਕੇ ਪਾਰਟੀ ਲੀਡਰਸ਼ਿਪ ਖਾਸਕਰ ਰਾਹੁਲ ਗਾਂਧੀ ’ਤੇ ਨਿਸ਼ਾਨੇ ਸਾਧੇ ਸਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All