ਨਵੀਂ ਦਿੱਲੀ, 16 ਫਰਵਰੀ
ਦਿੱਲੀ ਹਾਈ ਕੋਰਟ ਨੇ ਉਪਹਾਰ ਸਿਨੇਮਾ ਅਗਨੀ ਕਾਂਡ ਦੇ ਸਬੂਤਾਂ ਨਾਲ ਛੇੜਛਾੜ ਮਾਮਲੇ ਵਿੱਚ ਰੀਅਲ ਅਸਟੇਟ ਕਾਰੋਬਾਰੀ ਸੁਸ਼ੀਲ ਅਤੇ ਗੋਪਾਲ ਅੰਸਲ ਨੂੰ ਸੁਣਾਈ ਸੱਤ ਸਾਲ ਦੀ ਸਜ਼ਾ ਨੂੰ ਮੁਅੱਤਲ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਕਿਹਾ ਕਿ ਜਿੱਥੋਂ ਤੱਕ ਅੰਸਲ ਭਰਾਵਾਂ ਦਾ ਸਵਾਲ ਹੈ, ਮੈਂ ਇਸ ਪਟੀਸ਼ਨ ਨੂੰ ਖਾਰਜ ਕਰ ਰਿਹਾ ਹਾਂ।