NEET ਪ੍ਰੀਖਿਆ ’ਚ ਨੰਬਰ ਘੱਟ ਆਉਣ ਕਾਰਨ Girl suicide
ਮਹਾਰਾਸ਼ਟਰ ਦੇ ਅਹਿੱਲਿਆਨਗਰ ਜ਼ਿਲ੍ਹੇ ਵਿੱਚ 19 ਸਾਲਾ ਲੜਕੀ ਨੇ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ। ਉਸ ਦੇ ਘਰੋਂ ਖੁਦਕੁਸ਼ੀ ਨੋਟ ਬਰਾਮਦ ਹੋਇਆ ਹੈ ਜਿਸ ਤੋਂ ਪਤਾ ਲੱਗਾ ਹੈ ਕਿ ਉਹ 21 ਜੂਨ ਦੀ ਨੀਟ ਪ੍ਰੀਖਿਆ ਵਿੱਚ ਨੰਬਰ ਘੱਟ ਆਉਣ ਕਾਰਨ...
Advertisement
ਮਹਾਰਾਸ਼ਟਰ ਦੇ ਅਹਿੱਲਿਆਨਗਰ ਜ਼ਿਲ੍ਹੇ ਵਿੱਚ 19 ਸਾਲਾ ਲੜਕੀ ਨੇ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ। ਉਸ ਦੇ ਘਰੋਂ ਖੁਦਕੁਸ਼ੀ ਨੋਟ ਬਰਾਮਦ ਹੋਇਆ ਹੈ ਜਿਸ ਤੋਂ ਪਤਾ ਲੱਗਾ ਹੈ ਕਿ ਉਹ 21 ਜੂਨ ਦੀ ਨੀਟ ਪ੍ਰੀਖਿਆ ਵਿੱਚ ਨੰਬਰ ਘੱਟ ਆਉਣ ਕਾਰਨ ਪ੍ਰੇਸ਼ਾਨ ਸੀ। ਪੁਲੀਸ ਅਨੁਸਾਰ ਕਰਜਤ ਤਹਿਸੀਲ ਦੇ ਜਲਾਲਪੁਰ ਪਿੰਡ ਦੀ ਰਹਿਣ ਵਾਲੀ ਅੰਕਿਤਾ ਸਾਂਗਲੇ ਨੇ 25 ਜੁਲਾਈ ਨੂੰ ਕਥਿਤ ਤੌਰ ’ਤੇ ਆਪਣੇ ਘਰ ਵਿੱਚ ਫਾਹਾ ਲੈ ਲਿਆ। ਉਸ ਨੇ ਹਾਲ ਹੀ ਵਿੱਚ 12ਵੀਂ ਜਮਾਤ ਪੂਰੀ ਕੀਤੀ ਸੀ ਅਤੇ 21 ਜੂਨ ਨੂੰ ਕੌਮੀ ਯੋਗਤਾ ਤੇ ਦਾਖਲਾ ਪ੍ਰੀਖਿਆ (ਨੀਟ) ਦਿੱਤੀ ਸੀ। ਅਧਿਕਾਰੀ ਨੇ ਕਿਹਾ, ‘‘ਅਸੀਂ ਉਸ ਦੇ ਘਰੋਂ ਖੁਦਕੁਸ਼ੀ ਨੋਟ ਬਰਾਮਦ ਕੀਤਾ ਹੈ। ਨੋਟ ਵਿੱਚ ਉਸ ਨੇ ਦੱਸਿਆ ਕਿ ਉਹ ਨੀਟ ਪ੍ਰੀਖਿਆ ਵਿੱਚ ਘੱਟ ਅੰਕ ਆਉਣ ਤੋਂ ਬਾਅਦ ਤਣਾਅ ’ਚ ਸੀ ਤੇ ਇਸੇ ਕਾਰਨ ਇਹ ਕਦਮ ਚੁੱਕ ਰਹੀ ਹੈ।’’
Advertisement
Advertisement
×

