ਲਖਨਊ, 29 ਸਤੰਬਰ
ਉੱਤਰ ਪ੍ਰਦੇਸ਼ ਦੇ ਹਾਥਰਾਸ ਵਿਚ ਸਮੂਹਿਕ ਬਲਾਤਕਾਰ ਦਾ ਸ਼ਿਕਾਰ ਹੋਈ 19 ਸਾਲਾਂ ਦੀ ਦਲਿਤ ਲੜਕੀ ਦੀ ਮੰਗਲਵਾਰ ਸਵੇਰੇ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਮੌਤ ਹੋ ਗਈ। ਹਥਰਾਸ ਦੇ ਐੱਸਪੀ ਸੁਪਰਡੈਂਟ ਵਿਕਰਾਂਤ ਵੀਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਲੜਕੀ ਦੀ ਅੱਜ ਸਵੇਰੇ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਮੌਤ ਹੋ ਗਈ। ਉਨ੍ਹਾਂ ਕਿਹਾ, “ਇਸ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਜੇਲ੍ਹ ਵਿੱਚ ਬੰਦ ਚਾਰ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ) ਵੀ ਸ਼ਾਮਲ ਕੀਤੀ ਜਾਏਗੀ।” 14 ਸਤੰਬਰ ਨੂੰ ਹਾਥਰਸ ਜ਼ਿਲ੍ਹੇ ਦੇ ਚਾਂਦਪਾ ਥਾਣਾ ਖੇਤਰ ਦੇ ਪਿੰਡ ਵਿੱਚ 19 ਸਾਲਾ ਦਲਿਤ ਲੜਕੀ ਨਾਲ ਕਥਿਤ ਤੌਰ ’ਤੇ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।