ਨਵੀਂ ਦਿੱਲੀ, 12 ਜੂਨਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਦੇਸ਼ ਦੇ ਸਕੂਲਾਂ ਵਿਚੋਂ ਪੰਜਾਬ ਨੂੰ ਸਿਖਰਲਾ ਦਰਜਾ ਦਿੱਤਾ ਗਿਆ ਜਦ ਕਿ ਦਿੱਲੀ ਦੇ ਸਕੂਲਾਂ ਦਾ ਦਰਜਾ ਹੇਠਾਂ ਸੁਟਣ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਦੋਸਤੀ ਸਪਸ਼ਟ ਹੁੰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਬੀਤੇ ਪੰਜ ਸਾਲ ਦੌਰਾਨ 800 ਸਰਕਾਰੀ ਸਕੂਲ ਬੰਦ ਹੋ ਗਏ ਤੇ ਕਈ ਹੋਰਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪ ਦਿੱਤਾ ਗਿਆ। ਇਸ ਹਾਲਤ ਵਿੱਚ ਪੰਜਾਬ ਨੂੰ ਨੰਬਰ ਇਕ ਦਾ ਦਰਜਾ ਦੇਣਾ ਹੈਰਾਨੀ ਤੇ ਪ੍ਰੇਸ਼ਾਨੀ ਦਾ ਸਬੱਬ ਹੈ।