ਭਾਰਤ ਵਾਪਸ ਜਾਓ......ਬ੍ਰਿਟੇਨ ਵਿੱਚ ਨਸਲੀ ਹਮਲੇ ਤੋਂ ਬਾਅਦ ਭਾਰਤੀ ਮੂਲ ਦੀ ਔਰਤ ਨਾਲ ਜਬਰ-ਜਨਾਹ !
20 ਸਾਲਾ ਔਰਤ ਨਾਲ ਜਬਰ-ਜਨਾਹ; ਮੁਲਜ਼ਮ ਗ੍ਰਿਫ਼ਤਾਰ
Advertisement
ਬ੍ਰਿਟੇਨ ਵਿੱਚ ਇੱਕ ਸਿੱਖ ਔਰਤ ਨਾਲ ਜਬਰ-ਜਨਾਹ ਦੇ ਇੱਕ ਮਹੀਨੇ ਬਾਅਦ ਇੱਕ ਹੋਰ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਬ੍ਰਿਟੇਨ ਪੁਲੀਸ ਦਾ ਕਹਿਣਾ ਹੈ ਕਿ ਉੱਤਰੀ ਇੰਗਲੈਂਡ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਨਾਲ ਜਬਰ-ਜਨਾਹ ਕੀਤਾ ਗਿਆ।
ਉੱਤਰੀ ਇੰਗਲੈਂਡ ਵਿੱਚ ਭਾਰਤੀ ਮੂਲ ਦੀ ਇੱਕ 20 ਸਾਲਾ ਔਰਤ ਨਾਲ ਜਬਰ-ਜਨਾਹ ਕੀਤਾ ਗਿਆ। ਦੋਸ਼ੀ ਇੱਕ ਗੋਰਾ ਆਦਮੀ ਹੈ। ਪੁਲੀਸ ਨੇ ਸੀਸੀਟੀਵੀ ਫੁਟੇਜ ਜਾਰੀ ਕੀਤੀ ਹੈ ਅਤੇ ਸ਼ੱਕੀ ਦੀ ਭਾਲ ਕਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
Advertisement
ਪੁਲੀਸ ਇਸਨੂੰ ਨਸਲੀ ਹਮਲੇ ਵਜੋਂ ਦੇਖ ਰਹੀ ਹੈ। ਵਿਅਕਤੀ ਨੇ ਪੀੜਤਾ ’ਤੇ ਹਮਲਾ ਕਰਦੇ ਹੋਏ ਉਸ ਦੇ ਭਾਰਤ ਵਾਪਸ ਆਉਣ ਬਾਰੇ ਟਿੱਪਣੀਆਂ ਕੀਤੀਆਂ।
ਸਿੱਖ ਫੈਡਰੇਸ਼ਨ ਯੂਕੇ ਨੇ ਇਸ ਘਟਨਾ ’ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਫੈਡਰੇਸ਼ਨ ਨੇ ਕਿਹਾ ਕਿ ਹਮਲਾਵਰ ਨੇ ਪੀੜਤਾ ਦੇ ਘਰ ਦਾ ਦਰਵਾਜ਼ਾ ਤੋੜ ਦਿੱਤਾ। ਦੱਸ ਦਈਏ ਕਿ ਪਿਛਲੇ ਮਹੀਨੇ ਓਲਡਬਰੀ ਵਿੱਚ ਇੱਕ ਸਿੱਖ ਔਰਤ ਨਾਲ ਵੀ ਇਸੇ ਤਰ੍ਹਾਂ ਦੀ ਘਟਨਾ ਵਾਪਰੀ ਸੀ।
Advertisement
