ਪਣਜੀ, 22 ਜਨਵਰੀ
ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਗੋਆ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਲਕਸ਼ਮੀਕਾਂਤ ਪਾਰਸੇਕਰ ਨੇ ਅੱਜ ਕਿਹਾ ਹੈ ਕਿ ਉਹ ਪਾਰਟੀ ਤੋਂ ਅਸਤੀਫ਼ਾ ਦੇ ਦੇਣਗੇ। 65 ਸਾਲਾ ਆਗੂ ਨੇ ਕਿਹਾ ਕਿ ਉਹ ਪਾਰਟੀ ਵਿੱਚ ਨਹੀਂ ਰਹਿਣਾ ਚਾਹੁੰਦੇ ਅਤੇ ਅੱਜ ਸ਼ਾਮ ਤੱਕ ਰਸਮੀ ਤੌਰ ’ਤੇ ਆਪਣਾ ਅਸਤੀਫ਼ਾ ਸੌਂਪ ਦੇਣਗੇ। ਪਾਰਸੇਕਰ ਮੌਜੂਦਾ ਸਮੇਂ ਗੋਆ ਚੋਣਾਂ ਲਈ ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਮੁਖੀ ਹਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਵੀ ਹਨ।