ਪਣਜੀ: ਗੋਆ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟਗਿਣਤੀ ਸੈੱਲ ਦੇ ਚੇਅਰਮੈਨ ਉਰਫ਼ਾਨ ਮੁੱਲਾ ਨੇ ਸੂਬੇ ਦੇ ਸੀਨੀਅਰ ਕਾਂਗਰਸੀ ਆਗੂਆਂ ਵਿੱਚ ‘ਇਕਜੁੱਟਤਾ ਦੀ ਘਾਟ’ ਦੇ ਹਵਾਲੇ ਨਾਲ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਲਾ ਨੇ ਕਿਹਾ ਕਿ ਇਨ੍ਹਾਂ ਆਗੂਆਂ ਵੱਲੋੋਂ ਘੱਟਗਿਣਤੀ ਭਾਈਚਾਰਿਆਂ ਨੂੰ ਦਰਪੇਸ਼ ਮੁੱਦਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹੈ। -ਪੀਟੀਆਈ