ਪਣਜੀ, 7 ਦਸੰਬਰ
ਗੋਆ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਰਵੀ ਨਾਇਕ ਨੇ ਰਾਜ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਾਲ ਅਕਤੂਬਰ ਵਿੱਚ ਗੋਆ ਦੇ ਸਾਬਕਾ ਮੁੱਖ ਮੰਤਰੀ ਲੁਈਜਿਨਹੋ ਫਲੇਰੋ ਨੇ ਕਾਂਗਰਸ ਦੇ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਸੀ ਅਤੇ ਬਾਅਦ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਨਾਇਕ ਦੇ ਅਸਤੀਫੇ ਨਾਲ 40 ਮੈਂਬਰੀ ਵਿਧਾਨ ਸਭਾ ‘ਚ ਕਾਂਗਰਸ ਮੈਂਬਰਾਂ ਦੀ ਗਿਣਤੀ ਤਿੰਨ ਰਹਿ ਗਈ ਹੈ। ਸ੍ਰੀ ਨਾਇਕ ਦੇ ਭਾਜਪਾ ’ਚ ਜਾਣ ਦੀ ਸੰਭਾਵਨਾ ਹੈ।