ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Goa night club fire: ਗੋਆ ਦੇ ਕਲੱਬ ’ਚ ਅੱਗ ਕਾਰਨ 25 ਮੌਤਾਂ

Goa night club fire: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪਰਗਟ ਕੀਤਾ; ਮ੍ਰਿਤਕਾਂ ਵਿੱਚ ਤਿੰਨ ਔਰਤਾਂ ਸਮੇਤ ਸੈਲਾਨੀ ਵੀ ਸ਼ਾਮਲ
Goa night club fire tragedy (PTI Photo)
Advertisement

Goa night club fire: ਗੋਆ ਦੇ ਅਰਪੋਰਾ ਸਥਿਤ ਇੱਕ ਕਲੱਬ ਵਿੱਚ ਲੱਗੀ ਭਿਆਨਕ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ, ਜਿਨ੍ਹਾਂ ਵਿੱਚੋਂ 4 ਦੀ ਪਛਾਣ ਸੈਲਾਨੀਆਂ ਵਜੋਂ ਅਤੇ 14 ਦੀ ਸਟਾਫ਼ ਮੈਂਬਰਾਂ ਵਜੋਂ ਹੋਈ ਹੈ। ਗੋਆ ਪੁਲੀਸ ਨੇ ਦੱਸਿਆ ਕਿ ਬਰਾਮਦ ਕੀਤੀਆਂ ਗਈਆਂ ਸੱਤ ਲਾਸ਼ਾਂ ਦੀ ਪਛਾਣ ਹੋਣੀ ਅਜੇ ਬਾਕੀ ਹੈ।

ਪੁਲਿਸ ਨੇ ਕਿਹਾ, "ਉੱਤਰੀ ਗੋਆ ਦੇ ਅਰਪੋਰਾ ਸਥਿਤ 'ਬਿਰਚ ਬਾਏ ਰੋਮੀਓ ਲੇਨ' ਵਿੱਚ ਇੱਕ ਭਿਆਨਕ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚੋਂ 4 ਸੈਲਾਨੀ, 14 ਸਟਾਫ਼ ਮੈਂਬਰ ਸਨ ਅਤੇ 7 ਦੀ ਪਛਾਣ ਹੋਣੀ ਬਾਕੀ ਹੈ। ਛੇ ਵਿਅਕਤੀ ਜ਼ਖਮੀ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਤੇ ਫਾਇਰ ਬ੍ਰਿਗੇਡ ਦੀ ਜਾਂਚ ਜਾਰੀ ਹੈ। ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।"

Advertisement

ਇਸ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸਾਂ ਲਈ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।

ਜ਼ਖਮੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ 50,000 ਰੁਪਏ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ 'ਐਕਸ' (X) 'ਤੇ ਇੱਕ ਪੋਸਟ ਵਿੱਚ ਲਿਖਿਆ, ‘‘ਗੋਆ ਦੇ ਅਰਪੋਰਾ ਵਿੱਚ ਹੋਏ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸਾਂ ਨੂੰ PMNRF ਵੱਲੋਂ 2 ਲੱਖ ਰੁਪਏ ਦੀ ਐਕਸ-ਗਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।’’

ਇਸ ਤੋਂ ਪਹਿਲਾ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਸੀ ਕਿ ਮਰਨ ਵਾਲਿਆਂ ਵਿੱਚੋਂ ਜ਼ਿਆਦਾਤਰ ਕਲੱਬ ਦੇ ਰਸੋਈ ਕਰਮਚਾਰੀ ਸਨ, ਜਿਨ੍ਹਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਸਨ। ਉਨ੍ਹਾਂ ਅੱਗੇ ਕਿਹਾ ਕਿ ਮਰਨ ਵਾਲਿਆਂ ਵਿੱਚ ਤਿੰਨ ਤੋਂ ਚਾਰ ਸੈਲਾਨੀ ਵੀ ਸ਼ਾਮਲ ਸਨ। ਸਾਵੰਤ, ਜੋ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ, ਨੇ ਪੱਤਰਕਾਰਾਂ ਨੂੰ ਦੱਸਿਆ ਸੀ ਕਿ 23 ਵਿੱਚੋਂ ਤਿੰਨ ਦੀ ਮੌਤ ਸੜਨ ਕਾਰਨ ਹੋਏ ਜ਼ਖਮਾਂ ਕਰਕੇ ਹੋਈ ਅਤੇ ਬਾਕੀ ਦਮ ਘੁਟਣ ਕਾਰਨ ਮਰ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਅਨੁਸਾਰ ਨਾਈਟ ਕਲੱਬ ਨੇ ਅੱਗ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਸੀ।

ਸੂਬੇ ਦੀ ਰਾਜਧਾਨੀ ਪਣਜੀ ਤੋਂ ਲਗਭਗ 25 ਕਿਲੋਮੀਟਰ ਦੂਰ ਅਰਪੋਰਾ ਪਿੰਡ ਵਿੱਚ ਸਥਿਤ ਇਹ ਪ੍ਰਸਿੱਧ ਪਾਰਟੀ ਸਥਾਨ ਪਿਛਲੇ ਸਾਲ ਖੋਲ੍ਹਿਆ ਗਿਆ ਸੀ। ਸਾਵੰਤ ਨੇ ਕਿਹਾ, “ਅਸੀਂ ਕਲੱਬ ਪ੍ਰਬੰਧਨ ਅਤੇ ਉਨ੍ਹਾਂ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕਰਾਂਗੇ ਜਿਨ੍ਹਾਂ ਨੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਦੇ ਬਾਵਜੂਦ ਇਸ ਨੂੰ ਚੱਲਣ ਦੀ ਇਜਾਜ਼ਤ ਦਿੱਤੀ।”

ਸਾਵੰਤ ਨੇ ਕਿਹਾ, “ਤੱਟਵਰਤੀ ਰਾਜ ਵਿੱਚ ਸੈਲਾਨੀਆਂ ਦੇ ਸਿਖਰਲੇ ਸੀਜ਼ਨ ਦੌਰਾਨ ਇਹ ਇੱਕ ਮੰਦਭਾਗੀ ਘਟਨਾ ਹੈ। ਅਸੀਂ ਇਸ ਘਟਨਾ ਦੀ ਵਿਸਥਾਰਤ ਜਾਂਚ ਕਰਾਂਗੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਸਥਾਨਕ ਭਾਜਪਾ ਵਿਧਾਇਕ ਮਾਈਕਲ ਲੋਬੋ ਪੱਤਰਕਾਰਾਂ ਨੂੰ ਦੱਸਿਆ ਕਿ ਫਾਇਰ ਫਾਈਟਰਜ਼ ਅਤੇ ਪੁਲੀਸ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਸਨ ਅਤੇ ਸਾਰੀ ਰਾਤ ਬਚਾਅ ਕਾਰਜਾਂ ਵਿੱਚ ਜੁਟੀਆਂ ਰਹੀਆਂ।ਲੋਬੋ ਨੇ ਕਿਹਾ ਕਿ ਅਧਿਕਾਰੀ ਸਾਰੇ ਕਲੱਬਾਂ ਦਾ ਅੱਗ ਸੁਰੱਖਿਆ ਆਡਿਟ ਕਰਵਾਉਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪਰਗਟ ਕੀਤਾ

ਪ੍ਰਧਾਨ ਮੰਤਰੀ ਨਰਿੰਦ ਮੋਦੀ ਨੇ ਹਾਦਸੇ ’ਤੇ ਦੁੱਖ ਪਰਗਟ ਕਰਦਿਆਂ ਕਿਹਾ, ‘‘ਅਰਪੋਰਾ, ਗੋਆ ਵਿੱਚ ਹੋਇਆ ਅੱਗ ਦਾ ਹਾਦਸਾ ਬਹੁਤ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰਿਆਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਿਤੀ ਬਾਰੇ ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਜੀ ਨਾਲ ਗੱਲ ਕੀਤੀ। ਸੂਬਾ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।’’

Advertisement
Tags :
Goa night club fire:
Show comments