ਪਣਜੀ, 15 ਸਤੰਬਰ
ਗੋਆ ਵਿਧਾਨ ਸਭਾ ਦੇ ਸਪੀਕਰ ਰਮੇਸ਼ ਤਾਵੜਕਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਸੱਤਾਧਾਰੀ ਭਾਜਪਾ ਵਿੱਚ ਕਾਂਗਰਸ ਵਿਧਾਇਕ ਦਲ ਦੇ ਰਲੇਵੇਂ ਨੂੰ ਸਵੀਕਾਰ ਕਰ ਲਿਆ ਹੈ। ਸ੍ਰੀ ਤਵਾੜਕਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਕਾਂਗਰਸੀ ਵਿਧਾਇਕਾਂ ਵੱਲੋਂ ਦਿੱਤੇ ਪੱਤਰ ਨੂੰ ਘੋਖਿਆ ਅਤੇ ਦੇਖਿਆ ਕਿ ਉਨ੍ਹਾਂ ਕੋਲ ਲੋੜੀਂਦੇ ਨੰਬਰ ਸਨ। ਇਸ ਦੌਰਾਨ ਰਾਜ ਮੰਤਰੀ ਮੰਡਲ ਵਿੱਚ ਇਨ੍ਹਾਂ ਵਿਧਾਇਕਾਂ ਨੂੰ ਮੰਤਰੀ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।