ਪਣਜੀ, 26 ਫਰਵਰੀ
ਗੋਆ ਸਿੱਖਿਆ ਵਿਭਾਗ ਨੇ ਅੱਜ ਵਿਦਿਆਰਥੀਆਂ ’ਤੇ ਸਾਈਕਲ ਜਾਂ ਮੋਟਰਸਾਈਕਲ ਰਾਹੀਂ ਸਕੂਲ ਆਉਣ ਉਤੇ ਪਾਬੰਦੀ ਲਾ ਦਿੱਤੀ ਹੈ। ਇਹ ਆਦੇਸ਼ ਸਿੱਖਿਆ ਵਿਭਾਗ ਦੇ ਡਾਇਰੈਕਟਰ ਸੰਤੋਸ਼ ਅਮੋਂਕਰ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਵੱਲੋਂ ਲਾਪ੍ਰਵਾਹੀ ਨਾਲ ਦੋ ਪਹੀਆ ਵਾਹਨ ਚਲਾਉਣ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਇਹ ਕਦਮ ਚੁੱਕਿਆ ਗਿਆ ਹੈ। ਆਦੇਸ਼ਾਂ ਮੁਤਾਬਕ, ‘‘ਦੱਸਿਆ ਜਾਂਦਾ ਹੈ ਕਿ ਬਹੁਤੇ ਵਿਦਿਆਰਥੀ ਆਵਾਜਾਈ ਨਿਯਮਾਂ ਦਾ ਉਲੰਘਣ ਕਰਦਿਆਂ ਲਾਪ੍ਰਵਾਹੀ ਨਾਲ ਦੋ ਪਹੀਆ ਵਾਹਨ ਚਲਾਉਂਦੇ ਦੇਖੇ ਗਏ ਹਨ।’’ ਅਮੋਂਕਰ ਨੇ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਇਹ ਮਾਮਲਾ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨਾਲ ਸਾਂਝਾਂ ਕਰਨ ਅਤੇ ਯਕੀਨੀ ਬਣਾਉਣ ਕਿ ਕੋਈ ਵੀ ਵਿਦਿਆਰਥੀ ਸਕੂਲ ਕੈਂਪਸ ਵਿੱਚ ਦੋ ਪਹੀਆ ਵਾਹਨ ’ਤੇ ਨਾ ਆਵੇ। –ਆਈਏਐੱਨਐੱਸ