ਅਮਰੀਕੀ ਟੈਰਿਫ ਮਗਰੋਂ ਸੋਨਾ ਇੱਕ ਲੱਖ ਤੋਂ ਪਾਰ
ਅਮਰੀਕਾ ਵੱਲੋਂ ਭਾਰਤੀ ਦਰਾਮਦ ’ਤੇ 25 ਫ਼ੀਸਦੀ ਵਾਧੂ ਟੈਰਿਫ ਲਗਾਉਣ ਦੇ ਐਲਾਨ ਤੋਂ ਬਾਅਦ ਵੀਰਵਾਰ ਨੂੰ ਕੌਮੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ 3,600 ਰੁਪਏ ਵਧ ਕੇ 1,02,620 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਦੇ ਉੱਚ ਪੱਧਰ ’ਤੇ ਪਹੁੰਚ ਗਈਆਂ ਹਨ।...
Advertisement
ਅਮਰੀਕਾ ਵੱਲੋਂ ਭਾਰਤੀ ਦਰਾਮਦ ’ਤੇ 25 ਫ਼ੀਸਦੀ ਵਾਧੂ ਟੈਰਿਫ ਲਗਾਉਣ ਦੇ ਐਲਾਨ ਤੋਂ ਬਾਅਦ ਵੀਰਵਾਰ ਨੂੰ ਕੌਮੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ 3,600 ਰੁਪਏ ਵਧ ਕੇ 1,02,620 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਦੇ ਉੱਚ ਪੱਧਰ ’ਤੇ ਪਹੁੰਚ ਗਈਆਂ ਹਨ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, 99.9 ਫੀਸਦੀ ਸ਼ੁੱਧਤਾ ਵਾਲੀ ਕੀਮਤੀ ਧਾਤ ਬੁੱਧਵਾਰ ਨੂੰ 99,020 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਈ ਸੀ। ਕੌਮੀ ਰਾਜਧਾਨੀ ਵਿੱਚ, 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ ਵੀਰਵਾਰ ਨੂੰ 3,600 ਰੁਪਏ ਵਧ ਕੇ 1,02,200 ਰੁਪਏ ਪ੍ਰਤੀ 10 ਗ੍ਰਾਮ ਉੱਚ ਪੱਧਰ ’ਤੇ ਪਹੁੰਚ ਗਿਆ ਹੈ।
Advertisement
Advertisement