ਸੋਨੇ ਦੀ ਕੀਮਤ ਰਿਕਾਰਡ 88500 ਰੁਪਏ ’ਤੇ ਪੁੱਜੀ
ਨਵੀਂ ਦਿੱਲੀ: ਮਜ਼ਬੂਤ ਆਲਮੀ ਰੁਝਾਨਾਂ ਤੇ ਕਮਜ਼ੋਰ ਰੁਪਏ ਵਿਚਾਲੇ ਅੱਜ ਕੌਮੀ ਰਾਜਧਾਨੀ ’ਚ ਸੋਨੇ ਦੀ ਕੀਮਤ 2,430 ਰੁਪਏ ਵੱਧ ਕੇ 88,500 ਰੁਪਏ ਪ੍ਰਤੀ 10 ਗ੍ਰਾਮ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈ ਹੈ। ਪਿਛਲੇ ਕਾਰੋਬਾਰੀ ਸੈਸ਼ਨ ’ਚ 99.9 ਫੀਸਦ...
Advertisement
ਨਵੀਂ ਦਿੱਲੀ:
ਮਜ਼ਬੂਤ ਆਲਮੀ ਰੁਝਾਨਾਂ ਤੇ ਕਮਜ਼ੋਰ ਰੁਪਏ ਵਿਚਾਲੇ ਅੱਜ ਕੌਮੀ ਰਾਜਧਾਨੀ ’ਚ ਸੋਨੇ ਦੀ ਕੀਮਤ 2,430 ਰੁਪਏ ਵੱਧ ਕੇ 88,500 ਰੁਪਏ ਪ੍ਰਤੀ 10 ਗ੍ਰਾਮ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈ ਹੈ। ਪਿਛਲੇ ਕਾਰੋਬਾਰੀ ਸੈਸ਼ਨ ’ਚ 99.9 ਫੀਸਦ ਸ਼ੁੱਧਤਾ ਵਾਲਾ ਸੋਨਾ 86,070 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ। ਸਥਾਨਕ ਬਾਜ਼ਾਰਾਂ ’ਚ 99.5 ਫੀਸਦ ਸ਼ੁੱਧਤਾ ਵਾਲਾ ਸੋਨਾ 2,430 ਰੁਪਏ ਵੱਧ ਕੇ 88,100 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਹੈ। ਚਾਂਦੀ ਦੀ ਕੀਮਤ ਇੱਕ ਹਜ਼ਾਰ ਰੁਪਏ ਵੱਧ ਕੇ 97,500 ਰੁਪਏ ਪ੍ਰਤੀ ਕਿਲੋ ਹੋ ਗਈ ਹੈ। -ਪੀਟੀਆਈ
Advertisement
Advertisement
×