DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Police ਨੂੰ ਹਥਿਆਰ ਵਜੋਂ ਵਰਤ ਰਹੀ ਹੈ ਸਰਕਾਰ: Rahul Gandhi

ਬਿਹਾਰ ਵਿੱਚ ਅਧਿਆਪਕ ਭਰਤੀ ਪ੍ਰੀਖਿਆਵਾਂ ਦੇ ਨੇਮ ਬਦਲਣ ਦੀ ਮੰਗ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਮੁੱਦੇ ’ਤੇ ਸਿਆਸਤ ਭਖ ਗਈ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸਰਕਾਰ ਆਪਣੀ...

  • fb
  • twitter
  • whatsapp
  • whatsapp
featured-img featured-img
ਰਾਹੁਲ ਗਾਂਧੀ ਦੀ ਫਾਈਲ ਫੋਟੋ।
Advertisement

ਬਿਹਾਰ ਵਿੱਚ ਅਧਿਆਪਕ ਭਰਤੀ ਪ੍ਰੀਖਿਆਵਾਂ ਦੇ ਨੇਮ ਬਦਲਣ ਦੀ ਮੰਗ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਮੁੱਦੇ ’ਤੇ ਸਿਆਸਤ ਭਖ ਗਈ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸਰਕਾਰ ਆਪਣੀ ਜਵਾਬਦੇਹੀ ਤੋਂ ਬਚਣ ਲਈ ਪੁਲੀਸ ਨੂੰ ਹਥਿਆਰ ਵਜੋਂ ਵਰਤ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਭਰਤੀ ਪ੍ਰੀਖਿਆਵਾਂ ਵਿੱਚ ਹੁੰਦੀ ਧਾਂਦਲੀ ਅਤੇ ਪੇਪਰ ਲੀਕ ਦੇ ਦੋਸ਼ਾਂ ’ਤੇ ਕਾਰਵਾਈ ਕਿਉਂ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਡਰ ਦਾ ਮਾਹੌਲ ਬਣਾ ਕੇ ਨੌਜਵਾਨਾਂ ਦਾ ਭਵਿੱਖ ਨਹੀਂ ਖੋਹਿਆ ਜਾ ਸਕਦਾ। ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਪੁਲੀਸ ਜਬਰ ਵਿੱਚ ਜ਼ਖ਼ਮੀ ਹੋਏ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ।

Advertisement
Advertisement
×