ਨਵੀਂ ਦਿੱਲੀ, 7 ਅਪਰੈਲ
ਕਾਂਗਰਸ ਨੇ ਅੱਜ ਸੰਸਦ ਦੇ ਦੋਵਾਂ ਸਦਨਾਂ ਦੀਆਂ ਬੈਠਕਾਂ ਅਣਮਿੱਥੇ ਸਮੇਂ ਲਈ ਮੁਲਤਵੀ ਹੋਣ ਬਾਅਦ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਮਹਿੰਗਾਈ ਦੇ ਮੁੱਦੇ ‘ਤੇ ਚਰਚਾ ਕਰਨ ਤੋਂ ਭੱਜ ਰਹੀ ਹੈ, ਜਿਸ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀਆਂ ਬੈਠਕਾਂ ਅਚਾਨਕ ਮੁਲਤਵੀ ਕਰ ਦਿੱਤੀਆਂ। ਮੁੱਖ ਵਿਰੋਧੀ ਪਾਰਟੀ ਨੇ ਇਹ ਵੀ ਦਾਅਵਾ ਕੀਤਾ ਕਿ ਸਰਕਾਰ ਸਮਝੌਤੇ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਨਹੀਂ ਕਰਨਾ ਚਾਹੁੰਦੀ ਸੀ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਪੱਤਰਕਾਰਾਂ ਨੂੰ ਕਿਹਾ, ‘ਮਹਿੰਗਾਈ ਸਭ ਤੋਂ ਵੱਡਾ ਮੁੱਦਾ ਹੈ। ਪਿਛਲੇ ਕੁਝ ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੇ ਭਾਅ 10 ਰੁਪਏ ਪ੍ਰਤੀ ਲਿਟਰ ਤੋਂ ਵੱਧ ਗਏ ਹਨ। ਰਸੋਈ ਗੈਸ ਸਿਲੰਡਰ ‘ਤੇ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਸੀਐੱਨਜੀ ਦੀ ਕੀਮਤ ਵੀ ਦਿਨੋਂ ਦਿਨ ਵੱਧ ਰਹੀ ਹੈ। ਖਾਦਾਂ ਦੇ ਭਾਅ ਵਧਾ ਦਿੱਤੇ ਗਏ ਹਨ ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਕਾਂਗਰਸ ਇਸ ਬਾਰੇ ਚਰਚਾ ਚਾਹੁੰਦੀ ਸੀ ਪਰ ਸਰਕਾਰ ਚਰਚਾ ਲਈ ਤਿਆਰ ਨਹੀਂ ਹੋਈ।