ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਗੁਰੂ ਗੋਬਿੰਦ ਸਿੰਘ ਦੇ ਜਨਮ ਦਿਵਸ ਨੂੰ ਕੌਮੀ ਛੁੱਟੀ ਐਲਾਨਣ ਸਬੰਧੀ ਪਾਈ ਇੱਕ ਅਪੀਲ ਦਾ ਜੁਆਬ ਦਾਇਰ ਕਰਨ ਲਈ ਕੇਂਦਰ ਸਰਕਾਰ ਨੂੰ ਚਾਰ ਹੋਰ ਹਫ਼ਤਿਆਂ ਦੀ ਮੋਹਲਤ ਦਿੱਤੀ ਹੈ। ਇਹ ਅਪੀਲ ‘ਆਲ ਇੰਡੀਆ ਸ਼੍ਰੋਮਣੀ ਸਿੰਘ ਸਭਾ’ ਵੱਲੋਂ ਦਾਇਰ ਕੀਤੀ ਗਈ ਹੈ। ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੇ ਕੇਂਦਰ ਸਰਕਾਰ ਦੀ ਤਰਫੋਂ ਪੇਸ਼ ਹੁੰਦਿਆਂ ਅਦਾਲਤ ਤੋਂ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ ਸੀ ਅਤੇ ਅਦਾਲਤ ਨੇ ਉਨ੍ਹਾਂ ਦੀ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਐੱਸ ਏ ਬੋਬੜੇ ਦੀ ਅਗਵਾਈ ਵਾਲਾ ਬੈਂਚ ਕਰ ਰਿਹਾ ਹੈ, ਜਿਸ ’ਚ ਜਸਟਿਸ ਏ ਐੱਸ ਬੋਪੰਨਾ ਅਤੇ ਜਸਟਿਸ ਵੀ. ਰਾਮਾਸੁਬਰਾਮਨੀਅਨ ਸ਼ਾਮਲ ਹਨ।
-ਪੀਟੀਆਈ