DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨੌਜਵਾਨਾਂ ਦੀ ਆਵਾਜ਼ ਦਬਾਉਣ ’ਤੇ ਸਰਕਾਰ ਨੂੰ ਜਵਾਬ ਦੇਣਾ ਪਵੇਗਾ: Rahul Gandhi

ਬਿਹਾਰ ’ਚ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ

  • fb
  • twitter
  • whatsapp
  • whatsapp
featured-img featured-img
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਵੀਂ ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਹੋਏ ਬਿਹਾਰ ਦੇ ਵਿਦਿਆਰਥੀਆਂ ਨੂੰ ਮਿਲਦੇ ਹੋਏ। ਫੋਟੋ: ਪੀਟੀਆਈ
Advertisement
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬਿਹਾਰ ’ਚ ਵਿਦਿਆਰਥੀਆਂ ਦੇ ਹਾਲੀਆ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਕੁਝ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਵਾਲੀ ਹਰ ਸਰਕਾਰ ਨੂੰ ਇੱਕ ਦਿਨ ਜਨਤਾ ਨੂੰ ਜਵਾਬ ਦੇਣਾ ਪਵੇਗਾ ਅਤੇ ਉਹ ਦਿਨ ਦੂਰ ਨਹੀਂ ਹਨ। ਰਾਹੁਲ ਨੇ ਇਨ੍ਹਾਂ ਨੌਜਵਾਨਾਂ ਨਾਲ ਮੁਲਾਕਾਤ ਦੀ ਤਸਵੀਰ ‘ਐਕਸ’ ’ਤੇ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਪ੍ਰੀਖਿਆ ਪ੍ਰਣਾਲੀ ’ਚ ਧਾਂਦਲੀ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਪੁਲੀਸ ਦਾ ਜ਼ੁਲਮ ਝੱਲਣਾ ਪਿਆ। ਕਾਂਗਰਸ ਆਗੂ ਨੇ ਦਾਅਵਾ ਕੀਤਾ ਕਿ ਫ਼ੌਜ ’ਚ ਜਾ ਕੇ ਦੇਸ਼ ਦੀ ਸੇਵਾ ਕਰਨ ਦੀ ਇੱਛਾ ਰੱਖਣ ਵਾਲੇ ਇੱਕ ਨੌਜਵਾਨ ਦੀ ਲੱਤ ਏ ਕੇ-47 ਨਾਲ ਜ਼ਖ਼ਮੀ ਕਰ ਦਿੱਤੀ ਗਈ ਅਤੇ ਉਸ ਦਾ ਜ਼ਿੰਦਗੀ ਦਾ ਸੁਪਨਾ ਟੁੱਟ ਗਿਆ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਤਸ਼ਦੱਦ ਦੀ ਜ਼ਿੰਮੇਵਾਰੀ ਸਿਰਫ਼ ਕੁਝ ਛੋਟੇ ਅਧਿਕਾਰੀਆਂ ’ਤੇ ਪਾ ਕੇ ਸਰਕਾਰ ਬਚ ਨਹੀਂ ਸਕਦੀ।ਉਨ੍ਹਾਂ ਮੁਤਾਬਕ, ‘‘ਇਹ ਕਾਰਵਾਈ ਜਾਂ ਤਾਂ ਉਪਰ ਦੇ ਹੁਕਮਾਂ ਦਾ ਨਤੀਜਾ ਹੈ ਜਾਂ ਫਿਰ ਸੱਤਾ ਦੀ ਘੋਰ ਨਾਕਾਮੀ ਹੈ। ਬਿਹਾਰ ਸਰਕਾਰ ਕੁਝ ਵੀ ਕਰ ਲਵੇ ਮੈਂ ਨੌਜਵਾਨਾਂ ਨਾਲ ਡਟ ਕੇ ਖੜ੍ਹਾ ਹਾਂ। ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਨੂੰ ਤਿਆਰ ਹਾਂ।’’

Advertisement

Advertisement
Advertisement
×