ਵਾਤਾਵਰਨ ਅਸਰ ਦੀ ਸਮੀਖਿਆ ਬਾਰੇ ਖਰੜੇ ਨੂੰ ਵਾਪਸ ਲਏ ਸਰਕਾਰ: ਰਾਹੁਲ

ਵਾਤਾਵਰਨ ਅਸਰ ਦੀ ਸਮੀਖਿਆ ਬਾਰੇ ਖਰੜੇ ਨੂੰ ਵਾਪਸ ਲਏ ਸਰਕਾਰ: ਰਾਹੁਲ

ਨਵੀਂ ਦਿੱਲੀ, 10 ਅਗਸਤ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵਾਤਾਵਰਨ ਅਸਰ ਸਮੀਖਿਆ (ਈਆਈੲੇ) ਬਾਰੇ ਖਰੜੇ ਨੂੰ ਲੈ ਕੇ ਅੱਜ ਸਰਕਾਰ ’ਤੇ ਮੁੜ ਨਿਸ਼ਾਨਾ ਸੇਧਿਆ ਹੈ। ਰਾਹੁਲ ਨੇ ਕਿਹਾ ਕਿ ਇਸ ਖਰੜੇ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਰਾਹੁਲ ਨੇ ਇਕ ਟਵੀਟ ਵਿੱਚ ਕਿਹਾ ਕਿ ਈਆਈੲੇ-2020 ਖਰੜੇ ਦਾ ਮੁੱਖ ਨਿਸ਼ਾਨਾ ‘ਦੇਸ਼ ਦੀ ਲੁੱਟ’ ਹੈ। ਕਾਂਗਰਸ ਆਗੂ ਨੇ ਦਾਅਵਾ ਕੀਤਾ ਕਿ ਇਹ ਇਕ ਹੋਰ ਖ਼ੌਫ਼ਨਾਕ ਮਿਸਾਲ ਹੈ ਕਿ ਭਾਜਪਾ ਸਰਕਾਰ ਦੇਸ਼ ਦੇ ਵਸੀਲਿਆਂ ਨੂੰ ਲੁੱਟਣ ਵਾਲੇ ਚੋਣਵੇਂ ਸੂਟ ਬੂਟ ਵਾਲੇ ‘ਮਿੱਤਰਾਂ’ ਲਈ ਕੀ ਕੀ ਕਰਦੀ ਆ ਰਹੀ ਹੈ। ਰਾਹੁਲ ਨੇ ਕਿਹਾ ਕਿ ਦੇਸ਼ ਦੀ ਲੁੱਟ ਤੇ ਵਾਤਾਵਰਨ ਦੀ ਤਬਾਹੀ ਨੂੰ ਰੋਕਣ ਲਈ ਈਆਈਏ-2020 ਦਾ ਖਰੜਾ ਵਾਪਸ ਲਿਆ ਜਾਣਾ ਚਾਹੀਦਾ ਹੈ। ਕਾਬਿਲੇਗੌਰ ਹੈ ਕਿ ਵਾਤਾਵਰਨ ਮੰਤਰਾਲੇ ਨੇ ਇਸ ਸਾਲ ਮਾਰਚ ਵਿੱਚ ਈਆਈਏ ਦੇ ਖਰੜੇ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਲੋਕਾਂ ਤੋਂ ਇਸ ਸਬੰਧੀ ਸੁਝਾਅ ਮੰਗੇ ਸਨ। ਇਸ ਤਹਿਤ ਵੱਖ ਵੱਖ ਪ੍ਰਾਜੈਕਟਾਂ ਲਈ ਵਾਤਾਵਰਨ ਮਨਜ਼ੂਰੀ ਦੇਣ ਦੇ ਮਾਮਲੇ ਆਉਂਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All