ਛੱਠ ਤਿਉਹਾਰ ਨੂੰ ਯੂਨੈਸਕੋ ਦੀ ਵਿਰਾਸਤੀ ਸੂਚੀ ’ਚ ਸ਼ਾਮਲ ਕਰਨ ਲਈ ਸਰਕਾਰ ਯਤਨਸ਼ੀਲ: ਮੋਦੀ
Mann Ki Baat : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਵਿੱਚ ਕਿਹਾ ਕਿ ਭਾਰਤ ਸਰਕਾਰ ਛੱਠ ਤਿਉਹਾਰ ਨੂੰ ਯੂਨੈਸਕੋ ਦੀ ਅਮਿੱਟ ਸੱਭਿਆਚਾਰਕ ਵਿਰਾਸਤ ਦੀ ਸੂਚੀ ਵਿੱਚ ਸ਼ਾਮਲ ਕਰਨ ਲਈ ਯਤਨਸ਼ੀਲ ਹੈ। ਰਾਸ਼ਟਰੀ ਸਵੈਸੇਵਕ ਸੰਘ (RSS) ਦੀ 100ਵੀਂ...
Advertisement
Mann Ki Baat : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਵਿੱਚ ਕਿਹਾ ਕਿ ਭਾਰਤ ਸਰਕਾਰ ਛੱਠ ਤਿਉਹਾਰ ਨੂੰ ਯੂਨੈਸਕੋ ਦੀ ਅਮਿੱਟ ਸੱਭਿਆਚਾਰਕ ਵਿਰਾਸਤ ਦੀ ਸੂਚੀ ਵਿੱਚ ਸ਼ਾਮਲ ਕਰਨ ਲਈ ਯਤਨਸ਼ੀਲ ਹੈ।
ਰਾਸ਼ਟਰੀ ਸਵੈਸੇਵਕ ਸੰਘ (RSS) ਦੀ 100ਵੀਂ ਵਰ੍ਹੇਗੰਢ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸੰਘ ਵਲੰਟੀਅਰਾਂ ਦੇ ਹਰ ਯਤਨ ਵਿੱਚ ‘ਰਾਸ਼ਟਰ ਪਹਿਲਾਂ’ ਦੀ ਭਾਵਨਾ ਸਭ ਤੋਂ ਵੱਧ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਆਰਐਸਐਸ ਦੀ 100 ਸਾਲਾਂ ਦੀ ਪ੍ਰੇਰਨਾਦਾਇਕ ਯਾਤਰਾ ਸ਼ਾਨਦਾਰ ਅਤੇ ਬੇਮਿਸਾਲ ਹੈ। ਉਨ੍ਹਾਂ ਆਰਐੱਸਐੱਸ ਵਲੰਟੀਅਰਾਂ ਦੀ ਨਿਰਸਵਾਰਥ ਸੇਵਾ ਅਤੇ ਅਨੁਸ਼ਾਸਨ ਦੀ ਵੀ ਪ੍ਰਸ਼ੰਸਾ ਕੀਤੀ।
Advertisement
Advertisement