ਮੁੰਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਸਬੰਧੀ ਕੀਤੇ ਐਲਾਨ ’ਤੇ ਫਿਲਮ ਅਦਾਕਾਰ ਕੰਗਨਾ ਰਣੌਤ ਨੇ ਦੁੱਖ ਜ਼ਾਹਿਰ ਕਰਦਿਆਂ ਇਸ ਨੂੰ ਸ਼ਰਮਨਾਕ ਫ਼ੈਸਲਾ ਕਰਾਰ ਦਿੱਤਾ ਹੈ। ਆਪਣੇ ਇੰਸਟਾਗ੍ਰਾਮ ਖਾਤੇ ’ਤੇ ਪਾਈ ਪੋਸਟ ’ਚ ਉਸ ਨੇ ਲਿਖਿਆ, ‘ਦੁਖਦਾਈ, ਸ਼ਰਮਨਾਕ ਤੇ ਪੂਰੀ ਤਰ੍ਹਾਂ ਗਲਤ।’ ਉਸ ਨੇ ਅੱਗੇ ਲਿਖਿਆ, ‘ਜੇਕਰ ਸੰਸਦ ’ਚ ਚੁਣੀ ਹੋਈ ਸਰਕਾਰ ਦੀ ਥਾਂ ਗਲੀਆਂ ’ਚ ਬੈਠੇ ਲੋਕ ਕਾਨੂੰਨ ਬਣਾਉਣਾ ਸ਼ੁਰੂ ਕਰ ਦੇਣ ਤਾਂ ਇਹ ਇੱਕ ਜਹਾਦੀ ਮੁਲਕ ਹੈ। ਜੋ ਇਸ ਫ਼ੈਸਲੇ ਨੂੰ ਪਸੰਦ ਕਰਦੇ ਹਨ ਉਨ੍ਹਾਂ ਨੂੰ ਬਹੁਤ ਬਹੁਤ ਮੁਬਾਰਕਾਂ।’ -ਪੀਟੀਆਈ