ਪੱਤਰ ਪ੍ਰੇਰਕ
ਲੰਬੀ, 23 ਨਵੰਬਰ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਯੂਰੀਆ ਦੀ ਸਪਲਾਈ ’ਚ ਦੇਰੀ ਨਾਲ ਕਣਕ ਦੀ ਪੈਦਾਵਾਰ ਲੱਗਪਗ 15 ਫ਼ੀਸਦੀ ਘਟਣ ਦਾ ਖਦਸ਼ਾ ਜ਼ਾਹਿਰ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਸੂਬੇ ਦੇ ਕਿਸਾਨਾਂ ਨੂੰ ਯੂਰੀਆ ਤੁਰੰਤ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਂ ਤੇਜ਼ੀ ਨਾਲ ਲੰਘ ਰਿਹਾ ਹੈ ਅਤੇ ਇਸ ਗੱਲ ਦਾ ਕੋਈ ਯਕੀਨ ਨਹੀਂ ਕਿ ਲੋੜੀਂਦਾ ਯੂਰੀਆ ਕਦੋਂ ਮਿਲੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਯੂਰੀਆ ਮਿਲਣਾ ਯਕੀਨੀ ਬਣਾਉਣ ਲਈ ਕੋਈ ਪਹਿਲਕਦਮੀ ਨਾ ਕਰਨ ਕਾਰਨ ਕਿਸਾਨਾਂ ਨੂੰ ਹਰਿਆਣਾ ਅਤੇ ਰਾਜਸਥਾਨ ਤੋਂ ਮਹਿੰਗੇ ਭਾਅ ਯੂਰੀਆ ਖਰੀਦਣਾ ਪਿਆ ਹੈ।