DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Governor ਨੇ Himanta Biswa Sarma ਨੂੰ ਸਰਕਾਰ ਬਣਾਉਣ ਲਈ ਦਿੱਤਾ ਸੱਦਾ

ਐੱਨ ਡੀ ਏ ਆਗੂਆਂ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ

  • fb
  • twitter
  • whatsapp
  • whatsapp
featured-img featured-img
ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰੀਆ ਕੋਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਦੇ ਹੋਏ ਅਸਾਮ ਦੇ ਮਨੋਨੀਤ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ। -ਫੋਟੋ: ਪੀਟੀਆਈ
Advertisement

ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰੀਆ ਨੇ ਸੂਬੇ ਦੇ ਚੁਣੇ ਗਏ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੂੰ ਅੱਜ ਸੂਬੇ ’ਚ ਅਗਲੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਐੱਨ ਡੀ ਏ ਦੇ ਆਗੂਆਂ ਨੇ ਲੋਕ ਭਵਨ ’ਚ ਸ੍ਰੀ ਅਚਾਰੀਆ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਸਰਮਾ ਦੀ ਅਗਵਾਈ ਹੇਠ ਸਰਕਾਰ ਦੇ ਗਠਨ ਦਾ ਦਾਅਵਾ

ਪੇਸ਼ ਕੀਤਾ।

Advertisement

ਲੋਕ ਭਵਨ ਨੇ ਬਿਆਨ ’ਚ ਕਿਹਾ, ‘‘ਰਾਜਪਾਲ ਨੇ ਡਾ. ਹਿਮੰਤਾ ਬਿਸਵਾ ਸਰਮਾ ਨੂੰ ਅਸਾਮ ’ਚ ਨਵੀਂ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ।’’ ਬਿਆਨ ’ਚ ਇਹ ਵੀ ਕਿਹਾ ਗਿਆ ਹੈ ਕਿ ਸ੍ਰੀ ਅਚਾਰੀਆ ਸ੍ਰੀ ਸਰਮਾ ਨੂੰ ਮੁੱਖ ਮੰਤਰੀ ਅਤੇ ਮੰਤਰੀ ਪਰਿਸ਼ਦ ਦੇ ਮੈਂਬਰਾਂ ਨੂੰ ਅਹੁਦੇ ਅਤੇ ਰਾਜ਼ਦਾਰੀ ਦੀ ਸਹੁੰ ਚੁਕਵਾਉਣਗੇ। ਸਹੁੰ ਚੁੱਕ ਸਮਾਗਮ 12 ਮਈ ਨੂੰ ਕਰਵਾਏ ਜਾਣ ਦੀ ਯੋਜਨਾ ਹੈ ਜਿਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਨਿਤਿਨ ਨਬੀਨ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹੋ ਸਕਦੇ ਹਨ। ਅਸਾਮ ’ਚ ਐੱਨ ਡੀ ਏ ਦੀ ਇਹ ਲਗਾਤਾਰ ਤੀਜੀ ਸਰਕਾਰ ਹੋਵੇਗੀ।

Advertisement

ਭਾਜਪਾ ਦੀ ਅਗਵਾਈ ਹੇਠਲੇ ਐੱਨ ਡੀ ਏ ਨੇ ਪਹਿਲੀ ਵਾਰ 2016 ’ਚ ਸਰਬਨੰਦ ਸੋਨੋਵਾਲ ਦੀ ਅਗਵਾਈ ਹੇਠ ਸਰਕਾਰ ਬਣਾਈ ਸੀ। ਪਹਿਲੀ ਵਾਰ 2021 ’ਚ ਮੁੱਖ ਮੰਤਰੀ ਬਣੇ ਸਰਮਾ ਲਗਾਤਾਰ ਦੂਜੀ ਵਾਰ ਇਸ ਅਹੁਦੇ ’ਤੇ ਬੈਠਣ ਵਾਲੇ ਸੂਬੇ ਦੇ ਪਹਿਲੇ ਗ਼ੈਰ-ਕਾਂਗਰਸੀ ਆਗੂ ਹੋਣਗੇ। ਹਾਲੀਆ ਵਿਧਾਨ ਸਭਾ ਚੋਣਾਂ ’ਚ ਐੱਨ ਡੀ ਏ ਨੇ 126 ਮੈਂਬਰੀ ਵਿਧਾਨ ਸਭਾ ’ਚ ਰਿਕਾਰਡ 102 ਸੀਟਾਂ ਜਿੱਤ ਕੇ ਦੋ ਤਿਹਾਈ ਬਹੁਮਤ ਹਾਸਲ ਕੀਤਾ। ਭਾਜਪਾ ਨੇ 82 ਸੀਟਾਂ ਜਿੱਤੀਆਂ ਅਤੇ ਸਹਿਯੋਗੀ ਪਾਰਟੀਆਂ ਅਸਮ ਗਣ ਪਰਿਸ਼ਦ (ਏ ਜੀ ਪੀ) ਅਤੇ (ਬੋਡੋਲੈਂਡ ਪੀਪਲਜ਼ ਫਰੰਟ) ਨੇ 10-10 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ।

Advertisement
×