ਰਾਜਪਾਲ ਪੁਰੋਹਿਤ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 13 ਜੂਨ ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਦਿੱਲੀ ਵਿਖੇ ਰਾਸ਼ਟਰਪਤੀ ਭਵਨ ’ਚ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਪੁਰੋਹਿਤ ਨੇ ਰਾਸ਼ਟਰਪਤੀ ਨੂੰ ਪੰਜਾਬ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜੂਨ
Advertisement
ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਦਿੱਲੀ ਵਿਖੇ ਰਾਸ਼ਟਰਪਤੀ ਭਵਨ ’ਚ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਪੁਰੋਹਿਤ ਨੇ ਰਾਸ਼ਟਰਪਤੀ ਨੂੰ ਪੰਜਾਬ ਵਿੱਚ ਹੋ ਰਹੇ ਵਿਕਾਸ ਅਤੇ ਵੱਖ ਵੱਖ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ। ਸ੍ਰੀ ਪੁਰੋਹਿਤ ਨੇ ਰਾਸ਼ਟਰਪਤੀ ਮੁਰਮੂ ਨੂੰ ਪੰਜਾਬ ਆ ਕੇ ਸੂਬੇ ਦੇ ਰੂਹਾਨੀਅਤ ਭਰੇ ਅਮੀਰ ਵਿਰਸੇ ਨੂੰ ਦੇਖਣ ਲਈ ਸੱਦਾ ਵੀ ਦਿੱਤਾ। ਪੰਜਾਬ ਦੇ ਲੋਕ ਪ੍ਰਾਹੁਣਚਾਰੀ ਲਈ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ।
Advertisement
×