ਵਿਰੋਧੀ ਧਿਰ ਵੱਲੋਂ ਸੰਸਦੀ ਕਾਰਵਾਈ ਦਾ ਬਾਈਕਾਟ ਸਰਕਾਰ ਨੂੰ ਰਾਸ ਆਇਆ: ਬਗ਼ੈਰ ਵਿਰੋਧ ਤੋਂ ਪਾਸ ਹੋ ਰਹੇ ਨੇ ਧੜਾ-ਧੜ ਬਿੱਲ: ਕਿਰਤ ਸੁਧਾਰ ਬਿੱਲਾਂ ’ਤੇ ਵੀ ਲੱਗੀ ਮੋਹਰ

ਵਿਰੋਧੀ ਧਿਰ ਵੱਲੋਂ ਸੰਸਦੀ ਕਾਰਵਾਈ ਦਾ ਬਾਈਕਾਟ ਸਰਕਾਰ ਨੂੰ ਰਾਸ ਆਇਆ: ਬਗ਼ੈਰ ਵਿਰੋਧ ਤੋਂ ਪਾਸ ਹੋ ਰਹੇ ਨੇ ਧੜਾ-ਧੜ ਬਿੱਲ: ਕਿਰਤ ਸੁਧਾਰ ਬਿੱਲਾਂ ’ਤੇ ਵੀ ਲੱਗੀ ਮੋਹਰ

ਨਵੀਂ ਦਿੱਲੀ, 23 ਸਤੰਬਰ

ਸੰਸਦ ਨੇ ਬੁੱਧਵਾਰ ਨੂੰ ਤਿੰਨ ਮਹੱਤਵਪੂਰਨ ਕਿਰਤ ਸੁਧਾਰ ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕੰਪਨੀਆਂ ਨੂੰ ਬੰਦ ਕਰਨ ਦੀਆਂ ਰੁਕਾਵਟਾਂ ਨੂੰ ਦੂਰ ਕਰੇਗੀ ਅਤੇ 300 ਤੱਕ ਵਰਕਰਾਂ ਵਾਲੀਆਂ ਫਰਮਾਂ ਵਿਚ ਸਰਕਾਰੀ ਇਜਾਜ਼ਤ ਤੋਂ ਬਿਨਾਂ ਸਟਾਫ ਨੂੰ ਕੱਢਣ ਦੀ ਇਜਾਜ਼ਤ ਦਿੰਦੇ ਹਨ। ਅੱਠ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਕਾਂਗਰਸ ਅਤੇ ਖੱਬੇਪੱਖੀ ਵਿਰੋਧੀ ਪਾਰਟੀਆਂ ਦੇ ਬਾਈਕਾਟ ਦੇ ਵਿਚਕਾਰ ਰਾਜ ਸਭਾ ਨੇ ਉਦਯੋਗਿਕ ਸਬੰਧਾਂ, ਸਮਾਜਿਕ ਸੁਰੱਖਿਆ ਅਤੇ ਕਿੱਤਾਮੁਖੀ ਸੁਰੱਖਿਆ ਬਾਰੇ ਬਾਕੀ ਤਿੰਨ ਕਿਰਤ ਬਿੱਲਾਂ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ। ਤਿੰਨੇ ਬਿੱਲ ਮੰਗਲਵਾਰ ਨੂੰ ਲੋਕ ਸਭਾ ਦੁਆਰਾ ਪਾਸ ਕੀਤੇ ਗਏ ਸਨ ਅਤੇ ਇਹ ਹੁਣ ਇਨ੍ਹਾਂ ਨੂੰ ਕਾਨੂੰਨ ਦਾ ਰੂਪ ਦੇਣ ਲਈ ਰਾਸ਼ਟਰਪਤੀ ਦੀ ਸਹੀ ਪਵਾਈ ਜਾਵੇਗੀ। ਕਿਰਤ ਸੁਧਾਰ ਦੇ ਤਿੰਨ ਬਿੱਲਾਂ 'ਤੇ ਬਹਿਸ ਦਾ ਜਵਾਬ ਦਿੰਦਿਆਂ ਕਿਰਤ ਮੰਤਰੀ ਸੰਤੋਸ਼ ਗੰਗਵਾਰ ਨੇ ਕਿਹਾ, "ਕਿਰਤ ਸੁਧਾਰਾਂ ਦਾ ਉਦੇਸ਼ ਬਦਲੇ ਹੋਏ ਕਾਰੋਬਾਰੀ ਮਾਹੌਲ ਨੂੰ ਇਕ ਪਾਰਦਰਸ਼ੀ ਪ੍ਰਣਾਲੀ ਪ੍ਰਦਾਨ ਕਰਨਾ ਹੈ।" ਮੰਤਰੀ ਨੇ ਸਦਨ ਨੂੰ ਇਹ ਵੀ ਦੱਸਿਆ ਕਿ 16 ਰਾਜਾਂ ਨੇ ਪਹਿਲਾਂ ਹੀ ਸਰਕਾਰੀ ਇਜਾਜ਼ਤ ਤੋਂ ਬਿਨਾਂ 300 ਤੱਕ ਕਰਮਚਾਰੀਆਂ ਵਾਲੀਆਂ ਫਰਮਾਂ ਨੂੰ ਬੰਦ ਕਰਨ, ਮੁਲਾਜ਼ਮਾਂ ਦੀ ਛਾਂਟੀ ਕਰਨ ਵਰਗੇ ਫੈਸਲੇ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਬਿੱਲ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਗੇ ਅਤੇ ਕਰਮਚਾਰੀਆਂ ਦੀ ਭਵਿੱਖ ਨਿਧੀ ਸੰਗਠਨ ਅਤੇ ਕਰਮਚਾਰੀ ਸਟੇਟ ਸਟੇਟ ਕਾਰਪੋਰੇਸ਼ਨ ਦੇ ਦਾਇਰੇ ਦਾ ਵਿਸਤਾਰ ਕਰਕੇ ਮਜ਼ਦੂਰਾਂ ਨੂੰ ਸਰਵ ਵਿਆਪਕ ਸਮਾਜਿਕ ਸੁਰੱਖਿਆ ਪ੍ਰਦਾਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਲਗਭਗ 40 ਕਰੋੜ ਅਸੰਗਠਿਤ ਖੇਤਰ ਦੇ ਕਾਮਿਆਂ ਨੂੰ ਕਵਰ ਕਰਨ ਲਈ ਸਮਾਜਿਕ ਸੁਰੱਖਿਆ ਫੰਡ ਹੋਵੇਗਾ। ਮੰਤਰੀ ਅਨੁਸਾਰ 29 ਤੋਂ ਵੱਧ ਕਿਰਤ ਕਾਨੂੰਨਾਂ ਨੂੰ ਚਾਰ ਕੋਡਾਂ ਵਿਚ ਮਿਲਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਵਿਚੋਂ ਇਕ (ਕੋਡ ਆਨ ਵੇਜ਼ ਬਿੱਲ, 2019) ਪਹਿਲਾਂ ਹੀ ਪਾਸ ਹੋ ਚੁੱਕਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਓਲੰਪਿਕ ਮਹਿਲਾ ਹਾਕੀ: ਭਾਰਤ ਲਈ ਸੋਨ ਤਗਮੇ ਦੀ ਉਮੀਦ ਟੁੱਟੀ

ਓਲੰਪਿਕ ਮਹਿਲਾ ਹਾਕੀ: ਭਾਰਤ ਲਈ ਸੋਨ ਤਗਮੇ ਦੀ ਉਮੀਦ ਟੁੱਟੀ

ਅਰਜਨਟੀਨਾ ਦੀ ਟੀਮ ਨੇ 2-1 ਨਾਲ ਹਰਾਇਆ; ਕਾਂਸੀ ਦੇ ਤਗਮੇ ਲਈ ਭਾਰਤੀ ਖਿਡ...

ਕੇਂਦਰ ਨੇ ਪੰਜਾਬ ਦੇ ਹੱਕਾਂ ’ਤੇ ਦੋਹਰਾ ਡਾਕਾ ਮਾਰਿਆ: ਸਿੱਧੂ

ਕੇਂਦਰ ਨੇ ਪੰਜਾਬ ਦੇ ਹੱਕਾਂ ’ਤੇ ਦੋਹਰਾ ਡਾਕਾ ਮਾਰਿਆ: ਸਿੱਧੂ

ਕਿਸਾਨਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਕੀਤਾ ਦਾਅਵਾ

ਓਲੰਪਿਕ ਕੁਸ਼ਤੀ: ਭਾਰਤੀ ਪਹਿਲਵਾਨ ਰਵੀ ਕੁਮਾਰ ਦਹੀਆ ਫਾਈਨਲ ਵਿੱਚ

ਓਲੰਪਿਕ ਕੁਸ਼ਤੀ: ਭਾਰਤੀ ਪਹਿਲਵਾਨ ਰਵੀ ਕੁਮਾਰ ਦਹੀਆ ਫਾਈਨਲ ਵਿੱਚ

ਚਾਂਦੀ ਦਾ ਤਗਮਾ ਪੱਕਾ ਕੀਤਾ, ਸੈਮੀ-ਫਾਈਨਲ ਵਿੱਚ ਕਜ਼ਾਖਸਤਾਨ ਦੇ ਸਾਨਾਯੇ...

ਚੰਡੀਗੜ੍ਹ ਲਈ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਦਾ ਅਕਾਲੀ ਦਲ ਵੱਲੋਂ ਵਿਰੋਧ

ਚੰਡੀਗੜ੍ਹ ਲਈ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਦਾ ਅਕਾਲੀ ਦਲ ਵੱਲੋਂ ਵਿਰੋਧ

ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦਿੱਤਾ ਜਾਵੇ: ਸੁਖਬੀਰ

ਸ਼ਹਿਰ

View All