ਨਵੀਂ ਦਿੱਲੀ, 22 ਸਤੰਬਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਗਾਇਆ ਕਿ ਜਾਤੀ ਆਧਾਰਤ ਜਨਗਣਨਾ ਤੋਂ ਧਿਆਨ ਹਟਾਉਣ ਲਈ ਮਹਿਲਾ ਰਾਖਵਾਂਕਰਨ ਬਿੱਲ ਨੂੰ ਮੌਜੂਦਾ ਰੂਪ ਵਿਚ ਪਾਸ ਕੀਤਾ ਗਿਆ, ਜਿਸ ਨੂੰ ਤੁਰੰਤ ਲਾਗੂ ਨਹੀਂ ਕੀਤਾ ਜਾ ਸਕਦਾ। ਸ੍ਰੀ ਗਾਂਧੀ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਨੂੰ ਤੁਰੰਤ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸਰਕਾਰ ਨੂੰ ਜਾਤੀ ਆਧਾਰਤ ਜਨਗਣਨਾ ਕਰਨੀ ਚਾਹੀਦੀ ਹੈ ਅਤੇ ਪਿਛਲੀ ਯੂਪੀਏ ਸਰਕਾਰ ਦੌਰਾਨ ਕਰਵਾਈ ਜਾਤੀ ਜਨਗਣਨਾ ਦੇ ਅੰਕੜੇ ਜਾਰੀ ਕੀਤੇ ਜਾਣੇ ਚਾਹੀਦੇ ਹਨ।