ਕਿਸਾਨਾਂ ਖ਼ਿਲਾਫ਼ ਸਖ਼ਤ ਕਦਮ ਉਠਾ ਸਕਦੀ ਹੈ ਸਰਕਾਰ: ਟਿਕੈਤ

* ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਜਤਾਇਆ ਖ਼ਦਸ਼ਾ

ਕਿਸਾਨਾਂ ਖ਼ਿਲਾਫ਼ ਸਖ਼ਤ ਕਦਮ ਉਠਾ ਸਕਦੀ ਹੈ ਸਰਕਾਰ: ਟਿਕੈਤ

ਬਿਜਨੌਰ, 1 ਮਾਰਚ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਦੀ ਪਿਛਲੇ ਕੁਝ ਦਿਨਾਂ ਤੋਂ ‘ਖਾਮੋਸ਼ੀ’ ਨਾਲ ਸੰਕੇਤ ਮਿਲਦਾ ਹੈ ਕਿ ਉਹ ਕਿਸਾਨ ਅੰਦੋਲਨ ਖ਼ਿਲਾਫ਼ ਕੁਝ ਸਖ਼ਤ ਕਦਮ ਉਠਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਲਈ ਸਰਕਾਰ ਨੂੰ ਹੀ ਤਜਵੀਜ਼ ਲੈ ਕੇ ਅੱਗੇ ਆਉਣਾ ਪਵੇਗਾ। ਉੱਤਰਾਖੰਡ ਦੇ ਊਧਮ ਸਿੰਘ ਨਗਰ ਲਈ ਐਤਵਾਰ ਰਾਤ ਨੂੰ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਬਿਜਨੌਰ ਦੇ ਅਫ਼ਜ਼ਲਗੜ੍ਹ ’ਚ ਪੱਤਰਕਾਰਾਂ ਨੂੰ ਦੱਸਿਆ ਕਿ ਪਿਛਲੇ 15-20 ਦਿਨਾਂ ਤੋਂ ਸਰਕਾਰ ਦੀ ਖਾਮੋਸ਼ੀ ਤੋਂ ਸੰਕੇਤ ਮਿਲ ਰਿਹਾ ਹੈ ਕਿ ਉਹ ਅੰਦੋਲਨ ਖ਼ਿਲਾਫ਼ ਕੁਝ ਕਦਮ ਉਠਾਉਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਘਰ ਵਾਪਸੀ ਉਦੋਂ ਹੀ ਹੋਵੇਗੀ ਜਦੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਹੋ ਜਾਵੇਗਾ। ‘ਕਿਸਾਨ ਆਪਣੀਆਂ ਫ਼ਸਲਾਂ ਦੀ ਰਾਖੀ ਦੇ ਨਾਲ ਨਾਲ ਅੰਦੋਲਨ ਵੀ ਕਰਨਗੇ। ਸਰਕਾਰ ਕੋਲ ਜਦੋਂ ਸਮਾਂ ਹੋਵੇ, ਉਹ ਗੱਲਬਾਤ ਕਰਨ ਦਾ ਸੱਦਾ ਦੇਵੇ।’ ਟਿਕੈਤ ਨੇ ਕਿਹਾ ਕਿ ਦੇਸ਼ ’ਚ 24 ਮਾਰਚ ਤੱਕ ਮਹਾਪੰਚਾਇਤਾਂ ਹੋਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਹੀ ਗਣਤੰਤਰ ਦਿਵਸ ’ਤੇ ਬਖੇੜਾ ਖੜ੍ਹਾ ਕੀਤਾ ਸੀ। ਕਿਸਾਨਾਂ ਵੱਲੋਂ ਫ਼ਸਲਾਂ ਵਾਹੇ ਜਾਣ ਦੀਆਂ ਰਿਪੋਰਟਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਅਪੀਲ ਕਿਉਂ ਨਹੀਂ ਕਰ ਰਹੀ ਹੈ ਕਿ ਉਹ ਅਜਿਹਾ ਕਦਮ ਨਾ ਉਠਾਉਣ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਯੂਪੀ ’ਚ ਕਣਕ ਘੱਟੋ ਘੱਟ ਸਮਰਥਨ ਮੁੱਲ ’ਤੇ ਨਾ ਵਿਕੀ ਤਾਂ ਪ੍ਰਦਰਸ਼ਨ ਹੋਰ ਤੇਜ਼ ਕਰਨਗੇ ਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਦਿੱਤੇ ਜਾਣਗੇ। -ਪੀਟੀਆਈ  

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅੱਜ

ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਤਿੰਨ ਖੇਤੀ ਕਾਨੂੰਨਾਂ ਦੀ ਕੌਮੀ ਪੱਧਰ ’ਤੇ ਜ਼ੋਰਦਾਰ ਖ਼ਿਲਾਫ਼ਤ ਕਰ ਰਹੀਆਂ ਕਿਸਾਨਾ ਯੂਨੀਅਨਾਂ ਦੀ ਨੁਮਾਇੰਦਾ ਜਥੇਬੰਦੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ 2 ਮਾਰਚ ਨੂੰ ਸਿੰਘੂ ਬਾਰਡਰ ਉੱਤੇ ਹੋਵੇਗੀ, ਜਿਸ ਵਿੱਚ ਪੜਾਅਵਾਰ ਕਿਸਾਨ ਅੰਦੋਲਨ ਬਾਰੇ ਅਗਲੇ ਐਲਾਨ ਕੀਤੇ ਜਾਣਗੇ। ਚੇਤੇ ਰਹੇ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਐਤਵਾਰ ਸ਼ਾਮ ਨੂੰ ਮੀਟਿੰਗ ਹੋਈ ਸੀ, ਜਿਸ ਵਿੱਚ ਅਗਲੀ ਰਣਨੀਤੀ ਵਿਚਾਰੀ ਗਈ ਤੇ 8 ਮਾਰਚ ਤੋਂ ਸ਼ੁਰੂ ਹੋ ਰਹੇ ਸੰਸਦੀ ਇਜਲਾਸ ਦੇ ਮੱਦੇਨਜ਼ਰ ਕੌਮੀ ਪੱਧਰ ਦੇ ਐਲਾਨ ਕਰਨ ਬਾਰੇ ਸਹਿਮਤੀ ਬਣੀ। ਕਿਸਾਨ ਆਗੂਆਂ ਤੇ ਕੌਮੀ ਮਜ਼ਦੂਰ ਜੱਥੇਬੰਦੀਆਂ ਦੇ ਆਗੂਆਂ ਦਰਮਿਆਨ ਵੀ ਅੰਦੋਲਨ ਦੌਰਾਨ ਤਾਲਮੇਲ ਬਿਠਾਉਣ ਬਾਰੇ ਮੀਟਿੰਗ ਹੋਈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨ ਪਾਲ, ਜੋ ਮੋਰਚੇ ਦੀ ਕਮੇਟੀ ਦੇ ਮੈਂਬਰ ਵੀ ਹਨ, ਨੇ ਦੱਸਿਆ ਕਿ ਪਹਿਲਾਂ ਐਲਾਨ ਕੀਤੇ ਪ੍ਰੋਗਰਾਮ ਸਫਲਤਾ ਨਾਲ ਨੇਪਰੇ ਚੜ੍ਹਨ ਮਗਰੋਂ ਕਿਸਾਨਾਂ ਲਈ ਅਗਲੇ ਸੰਘਰਸ਼ ਦੇ ਪ੍ਰੋਗਰਾਮ ਭਲਕੇ ਐਲਾਨੇ ਜਾਣਗੇ, ਜੋ ਕੌਮੀ ਪੱਧਰ ਦੇ ਹੋਣਗੇ। ਉਨ੍ਹਾਂ ਦੱਸਿਆ ਕਿ ਮਹਾਪੰਚਾਇਤਾਂ ਬਾਰੇ ਵੀ ਭਲਕ ਦੀ ਬੈਠਕ ਵਿੱਚ ਸਮੀਖਿਆ ਕੀਤੀ ਜਾਵੇਗੀ ਤੇ ਅਗਲੇ ਪ੍ਰੋਗਰਾਮਾਂ ਵਿੱਚ ਕੌਮੀ ਪੱਧਰ ’ਤੇ ਕਿਸਾਨ ਭਾਈਚਾਰੇ ਦੀ ਸ਼ਮੂਲੀਅਤ ਉਪਰ ਚਰਚਾ ਹੋਵੇਗੀ।  ਉਨ੍ਹਾਂ ਦੱਸਿਆ ਕਿ 15 ਮਾਰਚ ਨੂੰ ਹਸਨ ਮੈਵਾਤੀ ਦੇ ਸ਼ਹੀਦੀ ਦਿਹਾੜੇ ’ਤੇ ਝਿਰਕਾ ਵਿੱਚ ਕਿਸਾਨ ਪੰਚਾਇਤ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All