ਨਵੀਂ ਦਿੱਲੀ: ਬਜਟ ਸੈਸ਼ਨ ਦੇ ਮੱਦੇਨਜ਼ਰ ਕਾਂਗਰਸ ਨੇ ਅੱਜ ਮੰਗ ਕੀਤੀ ਕਿ ਸਰਕਾਰ ਨਕਦੀ ਲੈਣ-ਦੇਣ ਨੂੰ ਉਤਸ਼ਾਹਿਤ ਕਰੇ ਅਤੇ ਟੈਕਸ ਘਟਾਵੇ। ਕਾਂਗਰਸ ਆਗੂ ਪੀ ਚਿਦੰਬਰਮ, ਜੈਰਾਮ ਰਮੇਸ਼ ਅਤੇ ਮਲਿਕਾਰਜੁਨ ਖੜਗੇ ਨੇ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਰਥਚਾਰੇ ਦੇ ਮੌਜੂਦਾ ਹਾਲਾਤ ਬਾਰੇ ਮੋਦੀ ਸਰਕਾਰ ਦੇ ਹਮਾਇਤੀਆਂ ਸਮੇਤ ਕਈ ਅਰਥ ਸ਼ਾਸਤਰੀਆਂ ਨੇ ਨਿਸ਼ਾਨਦੇਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਰਥਚਾਰੇ ਨੂੰ ਵੱਡੇ ਪੱਧਰ ’ਤੇ ਪੂੰਜੀ ਹੁਲਾਰਾ ਦੇਵੇ। ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਕਦਮ ਚੁੱਕਣ ਨੂੰ ਬਹੁਤ ਦੇਰ ਹੋ ਗਈ ਹੈ ਪਰ ਫਿਰ ਵੀ ਸਰਕਾਰ ਨੂੰ ਇਹ ਕਦਮ ਚੁੱਕਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੇ ਹੱਥਾਂ ’ਚ ਪੈਸਾ ਆਵੇ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਉਹ ਦੇਸ਼ ਦੇ ਉਨ੍ਹਾਂ 20-30 ਫੀਸਦ ਪਰਿਵਾਰਾਂ ਨੂੰ ਘੱਟੋ ਘੱਟ ਛੇ ਮਹੀਨਿਆਂ ਲਈ ਸਿੱਧੀ ਨਕਦੀ ਦਿੱਤੀ ਜਾਵੇ।
-ਪੀਟੀਆਈ