ਕਿਸਾਨਾਂ ਦੀ ਗੱਲ ਸੁਣੇ ਬਗ਼ੈਰ ਸਰਕਾਰ ਖੇਤੀ ਬਿੱਲਾਂ ’ਤੇ ਹੋਰ ਅੱਗੇ ਨਾ ਵਧੇ: ਹਰਸਿਮਰਤ ਕੌਰ ਬਾਦਲ

ਕਿਸਾਨਾਂ ਦੀ ਗੱਲ ਸੁਣੇ ਬਗ਼ੈਰ ਸਰਕਾਰ ਖੇਤੀ ਬਿੱਲਾਂ ’ਤੇ ਹੋਰ ਅੱਗੇ ਨਾ ਵਧੇ: ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ, 18 ਸਤੰਬਰ

ਕੇਂਦਰ ਵਿੱਚ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਤੇ ਹੁਣ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ ਵਿੱਚ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਕਿਸਾਨਾਂ ਦੇ ਸਾਰੇ ਖਦਸ਼ੇ ਤੇ ਭੈਅ ਦੂਰ ਹੋਣ ਤੱਕ ਖੇਤੀ ਬਿੱਲਾਂ ’ਤੇ ਅੱਗੇ ਨਾ ਵਧੇ। ਉਨ੍ਹਾਂ ਕਿਹਾ ਕਿ ਇਹ ਬਿੱਲ ਸੰਸਦ ਦੀ ਕਮੇਟੀ ਕੋਲ ਭੇਜ ਜਾਣ ਤੇ ਸਰਕਾਰ ਇਸ ਬਿੱਲ ਨਾਲ ਸਬੰਧਤ ਸਾਰੀਆਂ ਧਿਰਾਂ ਖਾਸ ਤੌਰ ’ਤੇ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰੇ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਤੋਂ ਮਾਯੂਸ ਹਨ ਕਿ ਸਰਕਾਰ ਨੇ ਉਨ੍ਹਾਂ ਦੀ ਨਹੀਂ ਸੁਣੀ। ਉਨ੍ਹਾਂ ਦੀ ਮਾਂ ਆਈਸੀਯੂ ਵਿੱਚ ਹੈ ਤੇ ਉਹ ਇਨ੍ਹਾਂ ਅਹਿਮ ਬਿੱਲਾਂ ਉੱਤੇ ਬਹਿਸ ਵਿੱਚ ਹਿੱਸਾ ਲੈਣ ਲਈ ਸੰਸਦ ਵਿੱਚ ਆਈ ਹੈ। ਸ੍ਰੀਮਤੀ ਬਾਦਲ ਨੇ ਦਾਅਵਾ ਕੀਤਾ ਕਿ ਉਹ ਉਦੋਂ ਤੋਂ ਅਰਡੀਨੈਂਸਾਂ ਦਾ ਵਿਰੋਧ ਕਰ ਰਹੇ ਹਨ ਜਦੋਂ ਇਹ ਕੈਬਨਿਟ ਵਿੱਚ ਆਇਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...